DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੁਨੀਲ ਜਾਖੜ ਨੇ ‘ਆਪ’ ਸਰਕਾਰ ਨੂੰ ਘੇਰਿਆ

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ‘ਆਪ’ ਸਰਕਾਰ ’ਤੇ ਮੇਅਰਾਂ ਤੇ ਨਗਰ ਕੌਂਸਲ ਪ੍ਰਧਾਨਾਂ ਦੀ ਚੋਣ ਵਿੱਚ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੀਆਂ ਚੋਣਾਂ ਦੌਰਾਨ...

  • fb
  • twitter
  • whatsapp
  • whatsapp
Advertisement

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ‘ਆਪ’ ਸਰਕਾਰ ’ਤੇ ਮੇਅਰਾਂ ਤੇ ਨਗਰ ਕੌਂਸਲ ਪ੍ਰਧਾਨਾਂ ਦੀ ਚੋਣ ਵਿੱਚ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੀਆਂ ਚੋਣਾਂ ਦੌਰਾਨ ਅਫ਼ਸਰਸ਼ਾਹੀ ਦੀ ਦੁਰਵਰਤੋਂ ਕਰ ਕੇ ਜਮਹੂਰੀ ਪ੍ਰਕਿਰਿਆ ਨੂੰ ਕਮਜ਼ੋਰ ਕੀਤਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਦਾ ਸਮਰਥਨ ਗੁਆ ਚੁੱਕੀ ‘ਆਪ’ ਸਰਕਾਰ ਹੁਣ ਅਪਰਾਧੀ ਅਨਸਰਾਂ ਨੂੰ ਸਿਆਸਤ ਵਿੱਚ ਸ਼ਾਮਲ ਕਰ ਕੇ ਲੋਕਾਂ ਨੂੰ ਧਮਕਾ ਕੇ ਵੋਟਾਂ ਲੈਣਾ ਚਾਹੁੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਫ਼ਸਰਸ਼ਾਹੀ ਦਾ ਸਿਆਸੀਕਰਨ ਤੇ ਸਿਆਸਤ ਦਾ ਅਪਰਾਧੀਕਰਨ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਕਿਸੇ ਵੀ ਲੋਕਤੰਤਰ ਵਿਰੋਧੀ ਜਾਂ ਪੰਜਾਬ ਵਿਰੋਧੀ ਕਾਰਵਾਈ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

Advertisement
Advertisement
×