ਸੁਨੀਲ ਜਾਖੜ ਵੱਲੋਂ ਹੜ੍ਹਾਂ ਦੇ ਨੁਕਸਾਨ ਲਈ ਪ੍ਰਧਾਨ ਮੰਤਰੀ ਨੂੰ ਪੱਤਰ
ਕੇਂਦਰੀ ਸਹਾਇਤਾ ਦੀ ਮੰਗ ਕੀਤੀ
Advertisement
ਪੰਜਾਬ ਵਿੱਚ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਤੁਰੰਤ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਭਾਰਤ ਦੀ ਖੁਰਾਕ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਦਾ ਮੁੱਖ ਸੂਬਾ ਹੈ। ਪਿਛਲੇ ਕਈ ਦਿਨਾਂ ਤੋਂ ਇਥੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਉੱਚੇ ਪਹਾੜੀ ਖੇਤਰਾਂ ਵਿੱਚ ਬਹੁਤ ਜ਼ਿਆਦਾ ਬਾਰਿਸ਼ ਹੋਣ ਕਾਰਨ ਪੰਜਾਬ ਭਾਰੀ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸਰਹੱਦੀ ਖੇਤਰਾਂ ਭੋਆ ਵਿਧਾਨ ਸਭਾ ਹਲਕੇ ਤੋਂ ਫਾਜ਼ਿਲਕਾ ਤੱਕ ਅਤੇ ਕਪੂਰਥਲਾ ਵਰਗੇ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਦੀ ਚਿਤਾਵਨੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਜੋ ਪਹਿਲਾਂ ਹੀ ਗੰਭੀਰ ਹੋਈ ਸਥਿਤੀ ਨੂੰ ਹੋਰ ਵਿਗਾੜ ਸਕਦਾ ਹੈ। ਸੁਨੀਲ ਜਾਖੜ ਨੇ ਪੱਤਰ ਵਿੱਚ ਹੋਰ ਸਹਾਇਤਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।
Advertisement
Advertisement