
ਪਾਲ ਸਿੰਘ ਨੌਲੀ
ਜਲੰਧਰ, 14 ਜਨਵਰੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਨਿਰਮਲ ਕੁਟੀਆ ਸੀਚੇਵਾਲ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਨਿਰਮਲ ਕੁਟੀਆ ਤੋਂ ਸ਼ੁਰੂ ਹੋ ਕੇ ਪਿੰਡ ਚੱਕ ਚੇਲਾ, ਨਿਹਾਲੂਵਾਲ, ਮੁਰੀਦਵਾਲ, ਕਾਸੂਪੁਰ, ਰੂਪੇਵਾਲ, ਰੂਪੇਵਾਲ ਅੱਡਾ, ਮਹਿੰਮੂਵਾਲ ਅਤੇ ਮਾਲੂਪੁਰ ਹੁੰਦਾ ਹੋਇਆ ਮੁੜ ਨਿਰਮਲ ਕੁਟੀਆ ਪਹੁੰਚ ਕੇ ਸੰਪਨ ਹੋਇਆ। ਇਸ ਮੌਕੇ ਵਾਤਾਵਰਣ ਪੇ੍ਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਮਾਘੀ ਦੇ ਇਤਿਹਾਸਕ ਪਿਛੋੜਕ ਬਾਰੇ ਦੱਸਿਆ ਤੇ ਅਪੀਲ ਕੀਤੀ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਬਾਬੇ ਨਾਨਕ ਵੱਲੋ ਦਿੱਤੇ ਕੁਦਰਤੀ ਖੇਤੀ ਦੇ ਫਸਲਫੇ ’ਤੇ ਅਮਲ ਕੀਤਾ ਜਾਵੇ।। ਉਨ੍ਹਾਂ ਕਿਹਾ ਕਿ ਲੋਕਾਂ ਨੇ ਗੁਰੂ ਸਾਹਿਬਾਨ ਦੇ ਧਰਤੀ, ਹਵਾ ਅਤੇ ਪਾਣੀ ਨੂੰ ਬਚਾਉਣ ਵਾਲੇ ਸਾਰੇ ਉਪਦੇਸ਼ ਵਿਸਾਰ ਦਿੱਤੇ ਹਨ। ਗੁਰੂ ਨਾਨਕ ਪਾਤਸ਼ਾਹ ਨੇ ਕਰਤਾਰਪੁਰ ਸਾਹਿਬ ਵਿਖੇ ਖੇਤੀ ਕੀਤੀ ਅਤੇ ਲੋਕਾਂ ਨੂੰ ਕਿਰਤ ਕਰਨ ਦਾ ਉਪਦੇਸ਼ ਦਿੱਤਾ ਸੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ