ਨਵੀਂ ਦਿੱਲੀ, 4 ਦਸੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ। ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਸਮੇਂ ਇਸ ਦੀ ਜਾਣਕਾਰੀ ਉਸ ਨੂੰ ਦੇਣ ਲਈ ਕਿਹਾ।