ਸਤਿਆ ਪ੍ਰਕਾਸ਼
ਨਵੀਂ ਦਿੱਲੀ, 25 ਫਰਵਰੀ
ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਖ਼ਿਲਾਫ਼ 33 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਨਜ਼ਰਸਾਨੀ ਪਟੀਸ਼ਨ ’ਤੇ ਆਪਣਾ ਜਵਾਬ ਦੇਣ ਲਈ ਕਿਹਾ ਹੈ। ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਸਿੱਧੂ ਨੂੰ ਪੀੜਤ ਪਰਿਵਾਰ ਦੀ ਅਪੀਲ ‘ਤੇ ਜਵਾਬ ਦੇਣ ਲਈ ਕਿਹਾ ਹੈ ਕਿ ਜਿਸ ਵਿੱਚ ਪਰਿਵਾਰ ਨੇ ਕਿਹਾ ਹੈ ਕਿ ਸਿੱਧੂ ਖ਼ਿਲਾਫ਼ ਕੇਸ ਨੂੰ ਸਿਰਫ਼ ਸੱਟ ਮਾਰਨ ਦੀ ਥਾਂ ਗੰਭੀਰ ਮਾਮਲਾ ਸਮਝੇ ਤੇ ਉਸ ਮੁਤਾਬਕ ਸਜ਼ਾ ਦਿੱਤੀ ਜਾਵੇ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਕਰਨ ਦਾ ਫ਼ੈਸਲਾ ਕੀਤਾ ਹੈ। ਸਿੱਧੂ ਦੀ ਤਰਫੋਂ ਸੀਨੀਅਰ ਵਕੀਲ ਪੀ. ਚਿਦੰਬਰਮ ਨੇ ਨਜ਼ਰਸਾਨੀ ਪਟੀਸ਼ਨ ਦਾ ਵਿਰੋਧ ਕੀਤਾ ਹੈ।