ਤਰਨ ਤਾਰਨ: ਇਲਾਕੇ ਅੰਦਰ ਕਰੀਬ ਦੋ ਸਾਲ ਪਹਿਲਾਂ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਡ ਦੇ ਮੁੱਖ ਮੁਲਜ਼ਮ ਰਸ਼ਪਾਲ ਸਿੰਘ ਸ਼ਾਲੂ ਨੇ ਅੱਜ ਇਥੋਂ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਕਾਂਡ ਵਿੱਚ 100 ਤੋਂ ਜ਼ਿਆਦਾ ਵਿਅਕਤੀ ਜ਼ਹਿਰਲੀ ਸ਼ਰਾਬ ਪੀਣ ਕਾਰਨ ਮਾਰੇ ਗਏ ਸਨ, ਜਿਸ ਸਬੰਧੀ ਥਾਣਾ ਸਿਟੀ ਅਤੇ ਸਦਰ ਦੀ ਪੁਲੀਸ ਨੇ ਪੰਜ ਐੱਫ਼ਆਈਆਰ ਦਰਜ ਕੀਤੀਆਂ ਸਨ ਤੇ ਰਸ਼ਪਾਲ ਸਿੰਘ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਮੁਲਜ਼ਮ ਵੱਲੋਂ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਕੀਤੀਆਂ ਜਾ ਚੁੱਕੀਆਂ ਸਨ ਤੇ ਪੁਲੀਸ ਵੱਲੋਂ ਭਗੌੜਾ ਐਲਾਨਿਆ ਜਾ ਚੁੱਕਾ ਸੀ। -ਪੱਤਰ ਪ੍ਰੇਰਕ