ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਤੇ ਸਕੂਲ ਬੋਰਡ ਦਾ ਘਿਰਾਓ

ਗੇਟ ਬੰਦ ਕੀਤੇ; ਅਧਿਕਾਰੀ ਤੇ ਮੁਲਾਜ਼ਮ ਨਹੀਂ ਵੜ ਸਕੇ ਦਫ਼ਤਰ

ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਤੇ ਸਕੂਲ ਬੋਰਡ ਦਾ ਘਿਰਾਓ

ਪੱਤਰ ਪ੍ਰੇਰਕ

ਮੁਹਾਲੀ, 4 ਅਗਸਤ

ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਬੁੱਧਵਾਰ ਨੂੰ 50ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਨੇ ਅੱਜ ਅਚਾਨਕ ਗੁਪਤ ਐਕਸ਼ਨ ਕਰਦਿਆਂ ਸਿੱਖਿਆ ਭਵਨ ਅਤੇ ਸਕੂਲ ਬੋਰਡ ਦੇ ਸਾਰੇ ਗੇਟਾਂ ਦੀ ਘੇਰਾਬੰਦੀ ਕਰਕੇ ਸਿੱਖਿਆ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰ ਨਹੀਂ ਜਾਣ ਦਿੱਤਾ। ਹਾਲਾਂਕਿ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਅਤੇ ਧੱਕਾ ਮੁੱਕੀ ਵੀ ਹੋਏ ਪਰ ਸੰਘਰਸ਼ਮਈ ਅਧਿਆਪਕ ਗੇਟ ਬੰਦ ਕਰਨ ਵਿੱਚ ਸਫਲ ਰਹੇ। ਇਸ ਕਾਰਨ ਸਿੱਖਿਆ ਵਿਭਾਗ ਅਤੇ ਬੋਰਡ ਦਾ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਨਹੀਂ ਪਹੁੰਚ ਸਕੇ। ਇੱਥੋਂ ਤੱਕ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੀ ਗੇਟ ਦੇ ਬਾਹਰ ਏਟੀਐਮ ਨੇੜੇ ਖੜ੍ਹੇ ਨਜ਼ਰ ਆਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All