ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 24 ਅਗਸਤ
ਇੱਥੇ ਅੱਜ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕਥਿਤ ਤੌਰ ’ਤੇ ਕੋਸ਼ਿਸ਼ ਕਰਨ ਵਾਲੇ ਸ਼ੱਕੀ ਵਿਅਕਤੀ ਨੂੰ ਸੰਗਤਾਂ ਅਤੇ ਪ੍ਰਬੰਧਕਾਂ ਨੇ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਜਿਵੇਂ ਹੀ ਪੁਲੀਸ ਚੌਕੀ ਬਡਰੁੱਖਾਂ ਵੱਲੋਂ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਤਾਂ ਇਲਾਕੇ ਦੇ ਲੋਕ ਪੁਲੀਸ ਚੌਕੀ ਅੱਗੇ ਇਕੱਠੇ ਹੋ ਗਏ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਗਿੱਲ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਇੱਕ ਵਿਅਕਤੀ ਗੁਰਦੁਆਰੇ ਵਿੱਚ ਜਿਉਂ ਹੀ ਮੱਥਾ ਟੇਕਣ ਲਈ ਅੰਦਰ ਜਾਣ ਲੱਗਿਆ ਤਾਂ ਗੇਟ ’ਤੇ ਖੜ੍ਹੇ ਸਕਿਓਰਿਟੀ ਗਾਰਡ ਨੇ ਉਸ ਨੂੰ ਰੋਕਿਆ। ਉਹ ਸਕਿਉਰਿਟੀ ਗਾਰਡ ਨੂੰ ਧੱਕਾ ਦੇ ਕੇ ਗੁਰਦੁਆਰੇ ਵਿੱਚ ਦਾਖ਼ਲ ਹੋ ਗਿਆ। ਮੁਲਜ਼ਮ ਦੀ ਪਛਾਣ ਸਨੀ ਵਾਸੀ ਰਾਈਮਾਜਰਾ ਵਜੋਂ ਹੋਈ ਹੈ।