ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੰਸ ਅੱਜ ਭਰਨਗੇ ਚੋਣ ਪ੍ਰਚਾਰ ਦੀ ਪਰਵਾਜ਼

ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 3 ਅਪਰੈਲ ਭਾਾਜਪਾ ਵੱਲੋਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਹੰਸ ਰਾਜ ਹੰਸ ਚਾਰ ਅਪਰੈਲ ਨੂੰ ਫਰੀਦਕੋਟ ਵਿੱਚ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਆ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਆਗੂ ਗਗਨਦੀਪ ਸਿੰਘ ਸੁਖੀਜਾ...
Advertisement

ਨਿੱਜੀ ਪੱਤਰ ਪ੍ਰੇਰਕ

ਫਰੀਦਕੋਟ, 3 ਅਪਰੈਲ

Advertisement

ਭਾਾਜਪਾ ਵੱਲੋਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਹੰਸ ਰਾਜ ਹੰਸ ਚਾਰ ਅਪਰੈਲ ਨੂੰ ਫਰੀਦਕੋਟ ਵਿੱਚ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਆ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਆਗੂ ਗਗਨਦੀਪ ਸਿੰਘ ਸੁਖੀਜਾ ਅਤੇ ਗੌਰਵ ਕੱਕੜ ਨੇ ਕਿਹਾ ਕਿ ਪ੍ਰਚਾਰ ਸ਼ੁਰੂ ਕਰਨ ਮੌਕੇ ਉਨ੍ਹਾਂ ਨਾਲ ਸੂਬੇ ਦੀ ਲੀਡਰਸ਼ਿਪ ਵੀ ਹਾਜ਼ਰ ਹੋਵੇਗੀ। ਫਰੀਦਕੋਟ ਵਿੱਚ ਹੰਸ ਰਾਜ ਹੰਸ ਪਹਿਲਾਂ ਅਕਾਲੀ ਦਲ ਅਤੇ ਫਿਰ ਕਾਂਗਰਸੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਆਉਂਦੇ ਰਹੇ ਹਨ। ਉਹ ਪਹਿਲੀ ਵਾਰ ਫਰੀਦਕੋਟ ਵਿੱਚ ਆਪਣੇ ਲਈ ਵੋਟਾਂ ਮੰਗਣਗੇ। ਉਹ ਇਸ ਤੋਂ ਪਹਿਲਾਂ ਪੰਜਾਬ ਵਿੱਚ ਦੋ ਚੋਣਾਂ ਹਾਰ ਚੁੱਕੇ ਹਨ। ਉਨ੍ਹਾਂ ਪਿਛਲੀਆਂ ਚੋਣਾਂ ਦੌਰਾਨ ਦਿੱਲੀ ਵਿੱਚੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤੀ ਸੀ। ਫਰੀਦਕੋਟ ਹਲਕੇ ’ਚ ‘ਆਪ’ ਤੇ ਭਾਜਪਾ ਉਮੀਦਵਾਰ ਐਲਾਨ ਚੁੱਕੀ ਹੈ ਜਦੋਂਕਿ ਕਾਂਗਰਸ ਤੇ ਅਕਾਲੀ ਦਲ ਨੇ ਅਜੇ ਆਪਣੇ ਪੱਤੇ ਨਹੀਂ ਖੋਲ੍ਹੇ। ਗਗਨਦੀਪ ਸਿੰਘ ਸੁਖੀਜਾ ਨੇ ਕਿਹਾ ਕਿ ਹੰਸ ਰਾਜ ਹੰਸ ਹੁਣ ਚੋਣਾਂ ਮੁਕੰਮਲ ਹੋਣ ਤੱਕ ਫਰੀਦਕੋਟ ਲੋਕ ਸਭਾ ਹਲਕੇ ਵਿੱਚ ਹੀ ਰਹਿਣਗੇ।

Advertisement