ਖੇਤਰੀ ਪ੍ਰਤੀਨਿਧ
ਪਟਿਆਲਾ, 17 ਸਤੰਬਰ
ਪੰਜਾਬੀ ਯੂਨੀਵਰਸਿਟੀ ’ਚ ਸੈਨੇਟ ਦੀ ਮੀਟਿੰਗ ਉੁੱਪ ਕੁਲਪਤੀ ਡਾ. ਅਰਵਿੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਯੂਨੀਵਰਸਿਟੀ ਦੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸੇ ਦੌਰਾਨ ਹੀ ਸੈਨੇਟ ਵੱਲੋਂ ਤਿੰਨ ਉੱਘੀਆਂ ਸ਼ਖ਼ਸੀਅਤਾਂ ਨੂੰ ਸੈਨੇਟ ਮੈਂਬਰਾਂ ਵਜੋਂ ਨਾਮਜ਼ਦ ਕੀਤਾ ਗਿਆ ਜਿਨ੍ਹਾਂ ’ਚ ਸਾਹਿਤ ਅਕਾਦਮੀ ਐਵਾਰਡ ਜੇਤੂ ਨਾਟਕਕਾਰ ਸਵਰਾਜਬੀਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਾਈਸ ਚਾਂਸਲਰ ਡਾ. ਅਰੁਣ ਗਰੋਵਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਡਾ. ਐਸ ਐਸ. ਮਰਵਾਹਾ ਦੇ ਨਾਂ ਸ਼ਾਮਲ ਹਨ।