ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਵਿੱਚ ਹੁੰਮਸ ਭਰੀ ਗਰਮੀ ਨੇ ਕੱਢੇ ਵੱਟ

ਫ਼ਿਰੋਜ਼ਪੁਰ, ਬਠਿੰਡਾ ਤੇ ਮੋਗਾ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ
Advertisement

ਪੰਜਾਬ ਵਿੱਚ ਪਿਛਲੇ ਹਫ਼ਤੇ ਮੀਂਹ ਕਰਕੇ ਮੌਸਮ ਵਿੱਚ ਠੰਢਕ ਰਹਿਣ ਤੋਂ ਬਾਅਦ ਹੁੰਮਸ ਭਰੀ ਗਰਮੀ ਨੇ ਜ਼ੋਰ ਫੜ ਲਿਆ ਹੈ। ਅੱਜ ਪੰਜਾਬ ਦੇ ਫਿਰੋਜ਼ਪੁਰ, ਬਠਿੰਡਾ ਤੇ ਮੋਗਾ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ ਹੈ, ਜਦੋਂ ਕਿ ਹੋਰ ਸ਼ਹਿਰਾਂ ਵਿੱਚ ਗ਼ਰਮੀ ਦਾ ਕਹਿਰ ਜਾਰੀ ਰਿਹਾ ਹੈ। ਜਿੱਥੇ ਹੁੰਮਸ ਭਰੀ ਗਰਮੀ ਨੇ ਆਮ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਫਿਰੋਜ਼ਪੁਰ ਵਿੱਚ 3 ਐੱਮਐੱਮ ਅਤੇ ਮੋਗਾ ਵਿੱਚ 5.5 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਗ਼ਰਮੀ ਦਾ ਕਹਿਰ ਜਾਰੀ ਰਿਹਾ। ਮੌਸਮ ਵਿਗਿਆਨੀਆਂ ਨੇ ਅਗਲਾ ਪੂਰਾ ਹਫ਼ਤਾ ਮੌਸਮ ਸਾਫ਼ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਪੰਜਾਬ ਵਿੱਚ ਪਿਛਲੇ ਦਿਨੀਂ ਪਏ ਮੀਂਹ ਕਰਕੇ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਸੀ, ਪਰ ਦਰਿਆਵਾਂ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਦੇ ਸਾਂਹ ਸੂਤੇ ਪਏ ਸਨ ਜਿਨ੍ਹਾਂ ਨੂੰ ਹੜ੍ਹਾਂ ਦਾ ਡਰ ਸਤਾ ਰਿਹਾ ਸੀ। ਪਰ ਅੱਜ ਪਈ ਗ਼ਰਮੀ ਕਰਕੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਟੇਲਾਂ ਜਾਂ ਮੋਟਰਾਂ ਰਾਹੀਂ ਪਾਣੀ ਦੇਣਾ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵੀ ਵੱਧਣੀ ਸ਼ੁਰੂ ਹੋ ਗਈ ਸੀ। ਅੱਜ ਪੰਜਾਬ ਵਿੱਚ ਬਿਜਲੀ ਦੀ ਵੱਧ ਤੋਂ ਵੱਧ ਮੰਗ 16,290 ਮੈਗਾਵਾਟ ’ਤੇ ਪਹੁੰਚ ਗਈ ਸੀ, ਜਿਸਨੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੇ ਵੀ ਪਸੀਨੇ ਛੁਡਵਾ ਦਿੱਤੇ। ਜਦੋਂ ਕਿ ਗ਼ਰਮੀ ਵਧਣ ਕਰਕੇ ਬਿਜਲੀ ਦੀ ਮੰਗ ਹਾਲੇ ਹੋਰ ਵੀ ਵੱਧ ਸਕਦੀ ਹੈ।

Advertisement

ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 35 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 36 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 33.8 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 34 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 35 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 32.9 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ ਵਿੱਚ 35.4 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 36.1 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 31.4 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 34.5 ਡਿਗਰੀ ਸੈਲਸੀਅਸ, ਮੋਗਾ ਵਿੱਚ 32.6 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 35.9 ਡਿਗਰੀ ਸੈਲਸੀਅਸ, ਰੋਪੜ ਵਿੱਚ 35 ਡਿਗਰੀ ਸੈਲਸੀਅਸ, ਸੰਗਰੂਰ ਵਿੱਚ 33.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ ਔਸਤਨ 2 ਤੋਂ 3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ।

Advertisement