ਪਟਿਆਲਾ ਦੇ ਪਿੰਡ ਰਵਾਸ ਬ੍ਰਾਹਮਣਾਂ ’ਚ ਸਵਾਈਨ ਫਲੂ, ਪਾਬੰਦੀਆਂ ਲਾਗੂ
ਇੱਥੋਂ ਡਕਾਲਾ ਰੋਡ ’ਤੇ ਨੇੜਲੇ ਪਿੰਡ ਰਵਾਸ ਬ੍ਰਾਹਮਣਾਂ ਦੇ ਪਿੱਗ ਫਾਰਮ ਦੇ ਸੂਰਾਂ ਵਿੱਚ ਅਫ਼ਰੀਕਨ ਸਵਾਈਨ ਬੁਖ਼ਾਰ (ਏਐੱਸਐੱਫ) ਫੈਲਣ ਕਾਰਨ ਜ਼ਿਲ੍ਹਾ ਪਟਿਆਲਾ ਦੇ ਪਿੰਡ ਰਵਾਸ ਬ੍ਰਾਹਮਣਾਂ ਨੂੰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਰਾਹੀਂ ਲਾਗ ਵਾਲਾ ਖੇਤਰ ਐਲਾਨਿਆ ਗਿਆ ਹੈ। ਇਸ...
Advertisement
ਇੱਥੋਂ ਡਕਾਲਾ ਰੋਡ ’ਤੇ ਨੇੜਲੇ ਪਿੰਡ ਰਵਾਸ ਬ੍ਰਾਹਮਣਾਂ ਦੇ ਪਿੱਗ ਫਾਰਮ ਦੇ ਸੂਰਾਂ ਵਿੱਚ ਅਫ਼ਰੀਕਨ ਸਵਾਈਨ ਬੁਖ਼ਾਰ (ਏਐੱਸਐੱਫ) ਫੈਲਣ ਕਾਰਨ ਜ਼ਿਲ੍ਹਾ ਪਟਿਆਲਾ ਦੇ ਪਿੰਡ ਰਵਾਸ ਬ੍ਰਾਹਮਣਾਂ ਨੂੰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਰਾਹੀਂ ਲਾਗ ਵਾਲਾ ਖੇਤਰ ਐਲਾਨਿਆ ਗਿਆ ਹੈ। ਇਸ ਸਬੰਧੀ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਤਹਿਤ 31 ਜੁਲਾਈ ਤੋਂ 30 ਸਤੰਬਰ ਤੱਕ ਸਬੰਧਤ ਖੇਤਰ ਵਿੱਚ ਜਿੰਦਾ, ਮਰੇ ਸੂਰ (ਜੰਗਲੀ ਸੂਰ ਵੀ) , ਸੂਰ ਦਾ ਮੀਟ, ਫੀਡ, ਫਾਰਮ ਨਾਲ ਸਬੰਧਤ ਸਾਮਾਨ, ਮਸ਼ੀਨਰੀ ਦੀ ਪ੍ਰਭਾਵਿਤ ਇਲਾਕੇ ਤੋਂ ਬਾਹਰ ਜਾ ਬਾਹਰਲੇ ਇਲਾਕੇ ਤੋਂ ਪ੍ਰਭਾਵਿਤ ਇਲਾਕੇ ਵਿਚ ਲਿਜਾਣ ’ਤੇ ਪੂਰਨ ਰੋਕ ਲਗਾਈ ਗਈ ਹੈ। ਇੱਥੇ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।
Advertisement
Advertisement
×