ਕੈਬਨਿਟ ਕਮੇਟੀ ਅਤੇ ਕਿਸਾਨ ਜਥੇਬੰਦੀ ’ਚ ਗੱਲਬਾਤ ਬੇਸਿੱਟਾ ਰਹੀ

ਕੈਬਨਿਟ ਕਮੇਟੀ ਅਤੇ ਕਿਸਾਨ ਜਥੇਬੰਦੀ ’ਚ ਗੱਲਬਾਤ ਬੇਸਿੱਟਾ ਰਹੀ

ਕੈਬਨਿਟ ਮੰਤਰੀ ਰੇਲ ਮਾਰਗ ਖਾਲੀ ਕਰਵਾਉਣ ਲਈ ਕਿਸਾਨ ਆਗੂਆਂ ਨਾਲ ਗੱਲਬਾਤ ਕਰਦੇ ਹੋਏ।

ਚਰਨਜੀਤ ਭੁੱਲਰ
ਚੰਡੀਗੜ੍ਹ, 29 ਅਕਤੂਬਰ

ਪੰਜਾਬ ਸਰਕਾਰ ਦੀ ਕੈਬਨਿਟ ਕਮੇਟੀ ਅਤੇ ਬੀਕੇਯੂ (ਉਗਰਾਹਾਂ) ਦਰਮਿਆਨ ਪ੍ਰਾਈਵੇਟ ਥਰਮਲਾਂ ਦੇ ਰੇਲ ਮਾਰਗ ਖਾਲੀ ਕਰਵਾਉਣ ਲਈ ਹੋਈ ਮੀਟਿੰਗ ਫੇਲ੍ਹ ਹੋ ਗਈ। ਕਿਸਾਨ ਧਿਰ ਨੇ ਪ੍ਰਾਈਵੇਟ ਥਰਮਲਾਂ ਦੇ ਰੇਲ ਮਾਰਗਾਂ ‘ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕੈਬਨਿਟ ਕਮੇਟੀ ਨੇ ਕਿਸਾਨ ਧਿਰ ਨੂੰ ਇਹ ਰੇਲ ਮਾਰਗ ਖਾਲੀ ਕਰਨ ਲਈ ਮੁੜ ਵਿਚਾਰ ਕਰਨ ਵਾਸਤੇ ਆਖਿਆ ਹੈ। ਦੱਸਣਯੋਗ ਹੈ ਕਿ ਇਸ ਵੇਲੇ ਰਾਜਪੁਰਾ ਥਰਮਲ ਪਲਾਂਟ ਅਤੇ ਬਣਾਂਵਾਲੀ ਥਰਮਲ ਪਲਾਂਟ ਦੇ ਐਨ ਕੋਲ ਰੇਲ ਮਾਰਗ ‘ਤੇ ਕਿਸਾਨ ਬੈਠੇ ਹਨ ਜਿਨ੍ਹਾਂ ਦਾ ਬਹਾਨਾ ਬਣਾ ਕੇ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨ ਧਿਰਾਂ ਨਾਲ ਗੱਲਬਾਤ ਕਰਨ ਵਾਸਤੇ ਕੈਬਨਿਟ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ। ਇਨ੍ਹਾਂ ਮੰਤਰੀਆਂ ਨਾਲ ਅੱਜ ਇੱਥੇ ਪੰਜਾਬ ਭਵਨ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਜਿਸ ਵਿੱਚ ਪ੍ਰਾਈਵੇਟ ਥਰਮਲਾਂ ਦੀ ਪਟੜੀਆਂ ਖਾਲੀ ਕਰਨ ਵਾਸਤੇ ਆਖਿਆ ਗਿਆ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨ ਆਗੂਆਂ ਦਾ ਵਫ਼ਦ ਮੀਟਿੰਗ ਵਿੱਚ ਸ਼ਾਮਲ ਹੋਇਆ।  ਕਿਸਾਨ ਆਗੂਆਂ ਨੇ ਮੀਟਿੰਗ ‘ਚ ਮੰਗ ਰੱਖੀ ਕਿ ਪ੍ਰਾਈਵੇਟ ਥਰਮਲਾਂ ਨੂੰ ਸਰਕਾਰੀ ਹੱਥਾਂ ਵਿੱਚ ਲਿਆ ਜਾਵੇ ਅਤੇ ਮੁਲਾਜ਼ਮਾਂ ਤੇ ਮਜ਼ਦੂਰਾਂ ਨੂੰ ਪੱਕੀ ਨੌਕਰੀ ‘ਤੇ ਰੱਖਿਆ ਜਾਵੇ। ਪ੍ਰਾਈਵੇਟ ਥਰਮਲਾਂ ਦਾ ਕੋਲਾ ਜਨਤਕ ਸੈਕਟਰ ਦੇ ਥਰਮਲਾਂ ਵਿੱਚ ਭੇਜ ਕੇ ਉਨ੍ਹਾਂ ਨੂੰ ਚਲਾਇਆ ਜਾਵੇ। ਆਗੂਆਂ ਨੇ ਮੀਟਿੰਗ ਮਗਰੋਂ ਕਿਹਾ ਕਿ ਬੇਸ਼ੱਕ ਭਲਕੇ ਜਥੇਬੰਦੀ ਦੀ ਹੋਣ ਵਾਲੀ ਮੀਟਿੰਗ ਵਿੱਚ ਵਜ਼ੀਰਾਂ ਦੀ ਅਪੀਲ ਨੂੰ ਵਿਚਾਰਿਆ ਜਾਵੇਗਾ ਪਰ ਇਨ੍ਹਾਂ ਵਿਸ਼ੇਸ਼ ਲਾਈਨਾਂ ‘ਤੇ ਸੰਘਰਸ਼ ਜਾਰੀ ਰਹੇਗਾ। ਰੇਲ ਲਾਈਨਾਂ ਤੋਂ ਕਿਸਾਨ ਨਹੀਂ ਉੱਠਣਗੇ। ਆਗੂਆਂ ਨੇ ਕਿਹਾ ਕਿ 5 ਨਵੰਬਰ ਦੇ ਚੱਕਾ ਜਾਮ ਵਿੱਚ ਜਥੇਬੰਦੀ ਭਰਵਾਂ ਯੋਗਦਾਨ ਪਾਵੇਗੀ। 

‘ਕਿਸਾਨ ਆਗੂ ਫ਼ੈਸਲਾ ਮੁੜ ਵਿਚਾਰਨ’

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਅੱਜ ਮੀਟਿੰਗ ਹੋਈ ਜਿਸ ਵਿੱਚ ਕਿਸਾਨ ਆਗੂਆਂ ਨੂੰ ਰੇਲ ਲਾਈਨਾਂ ਖਾਲੀ ਕਰਨ ਵਾਸਤੇ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਧਿਰਾਂ ਨੂੰ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਵਾਸਤੇ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਂਜ ਪੰਜਾਬ ਵਿੱਚ ਸਾਰੇ ਰੇਲ ਮਾਰਗ ਖਾਲੀ ਹਨ ਅਤੇ ਪ੍ਰਾਈਵੇਟ ਥਰਮਲਾਂ ਵਾਲੀਆਂ ਰੇਲ ਲਾਈਨਾਂ ਵੀ ਸਰਕਾਰੀ ਨਹੀਂ ਹਨ। 

ਨੱਢਾ ਵੱਲੋਂ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ

ਚੰਡੀਗੜ੍ਹ: ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਅੱਜ ਪੰਜਾਬ ਦੇ ਕਿਸਾਨ ਅੰਦੋਲਨ ਸਬੰਧੀ ਦਿੱਲੀ ’ਚ ਭਾਜਪਾ ਦੀ ਪੰਜਾਬ ਇਕਾਈ ਦੀ ਕੋਰ ਕਮੇਟੀ ਨਾਲ ਕਰੀਬ ਤਿੰਨ ਘੰਟੇ ਮੀਟਿੰਗ ਕੀਤੀ। ਇਸ ਮੌਕੇ ਕਿਸਾਨ ਅੰਦੋਲਨ, ਅਮਨ- ਕਾਨੂੰਨ ਦੀ ਵਿਵਸਥਾ ਅਤੇ ਦਲਿਤਾਂ ਦੇ ਮਸਲੇ ਬਾਰੇ ਵਿਚਾਰ-ਮੰਥਨ ਕੀਤਾ ਗਿਆ। ਪੰਜਾਬ ਇਕਾਈ ਦੇ ਆਗੂਆਂ ਨੇ ਸ੍ਰੀ ਨੱਢਾ ਕੋਲ ਖੇਤੀ ਕਾਨੂੰਨਾਂ ਦੇ ਸਬੰਧ ’ਚ ਪੰਜਾਬ ਦੇ ਹਾਲਾਤ ਅਤੇ ਸਿਆਸੀ ਧਿਰਾਂ ਦੀ ਭੂਮਿਕਾ ਬਾਰੇ ਰਿਪੋਰਟ ਦਿੱਤੀ। ਸ੍ਰੀ ਨੱਢਾ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਪੰਜਾਬ ਤੋਂ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਵਿਜੇ ਸਾਂਪਲਾ, ਕੌਮੀ ਸਕੱਤਰ ਤਰੁਣ ਚੁੱਘ, ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਦਿ ਸ਼ਾਮਲ 

ੋਏ। ਮੀਟਿੰਗ ਵਿੱਚ ਪੰਜਾਬ ਲਈ ਅਗਲੀ ਰਣਨੀਤੀ ਤਿਆਰ ਕੀਤੀ ਗਈ ਤਾਂ ਜੋ ਕਿਸਾਨਾਂ ਦਾ ਗੁੱਸਾ ਠੰਢਾ ਕੀਤਾ ਜਾ ਸਕੇ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਰੇ ਵੀ ਚਰਚਾ ਹੋਈ।   ਸੂਤਰਾਂ ਮੁਤਾਬਕ ਪੰਜਾਬ ’ਚੋਂ ਭਾਜਪਾ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਵਾਈ ਜਾ ਰਹੀ ਸ਼ਮੂਲੀਅਤ ‘ਤੇ ਵੀ ਗੱਲਬਾਤ ਹੋਈ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਆਗੂ ਸਮਝਾ ਦੇਣਗੇ ਜਿਨ੍ਹਾਂ ਨੂੰ ਕਾਂਗਰਸ ਭੜਕਾ ਰਹੀ ਹੈ। ਪਤਾ ਲੱਗਾ ਹੈ ਕਿ ਦਿੱਲੀ ਵਿੱਚ ਸ੍ਰੀ ਨੱਢਾ ਨਾਲ ਮੀਟਿੰਗ ਮਗਰੋਂ ਪੰਜਾਬ ਦੇ ਆਗੂਆਂ ਨੇ ਆਪਸ ਵਿੱਚ ਵੀ ਮੀਟਿੰਗ ਕੀਤੀ ਹੈ। ਮੀਟਿੰਗ ਦੇ ਪੂਰੇ ਵੇਰਵੇ ਬਾਹਰ ਨਹੀਂ ਆ ਸਕੇ ਹਨ। 

ਅੱਜ ਇਸ ਤੋਂ ਪਹਿਲਾਂ ਵੱਖਰੇ ਜਾਰੀ ਬਿਆਨ ਵਿੱਚ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਅਤੇ ਸੂਬਾ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਭੜਕਾ ਕੇ ਘਟੀਆ ਸਿਆਸਤ ਕਰ ਰਹੇ ਹਨ। ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਅਮਰਿੰਦਰ ਸਰਕਾਰ ਦੇ ਇਸ਼ਾਰੇ ‘ਤੇ ਸ਼ਹਿਰੀ ਨਕਸਲੀਆਂ ਵੱਲੋਂ ਕਾਰਪੋਰੇਟ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੇ ਨਾਂ ‘ਤੇ ਨਕਸਲੀ ਤਾਕਤਾਂ ਨਾਲ ਮਿਲ ਕੇ ਪੰਜਾਬ ਦੇ ਉਦਯੋਗ ਅਤੇ ਕਾਰੋਬਾਰ ਨੂੰ ਬਲੈਕਮੇਲ ਅਤੇ ਡਰਾਇਆ-ਧਮਕਾਇਆ ਜਾ ਰਿਹਾ ਹੈ। ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਨਾਂ ’ਤੇ ਕਿਸਾਨਾਂ ਨੂੰ ਭੜਕਾ ਕੇ ਅਤੇ ਜਾਣਬੁੱਝ ਕੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਪੈਦਾ ਕਰਨ ਦੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਸੂਬਾ ਇਕਾਈਆਂ ਨੂੰ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਿਆਂ ਦਾ ਸੱਦਾ

ਸ਼ਹਿਰ

View All