ਚੰਡੀਗੜ੍ਹ, 13 ਫਰਵਰੀ
ਪੰਜਾਬ ਦੇ ਤਰਨਤਾਰਨ ਵਿੱਚ ਅੰਤਰਰਾਸ਼ਟਰੀ ਸਰਹੱਦ ’ਤੇ ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਬੀਐੱਸਐੱਫ ਦੇ ਜਵਾਨਾਂ ਨੇ ਅੱਜ ਤੜਕੇ ਢਾਈ ਵਜੇ ਸਰਹੱਦ ’ਤੇ ਸ਼ੱਕੀ ਗਤੀਵਿਧੀਆਂ ਵੇਖੀਆਂ ਅਤੇ ਫਾਇਰਿੰਗ ਕੀਤੀ। ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਮਿਲੀ। ਲਾਸ਼ ਦੇ ਕੋਲ 14 ਪੈਕਟ ਹੈਰੋਇਨ, ਇਕ ਮੈਗਜ਼ੀਨ, ਛੇ ਗੋਲੀਆਂ ਅਤੇ ਦੋ ਮੋਬਾਈਲ ਫੋਨ ਮਿਲੇ ਹਨ।
ਫਿਰੋਜ਼ਪੁਰ ਸੈਕਟਰ ’ਚੋਂ 26 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਫ਼ਿਰੋਜ਼ਪੁਰ(ਸੰਜੀਵ ਹਾਂਡਾ): ਫ਼ਿਰੋਜ਼ਪੁਰ ਸੈਕਟਰ ਵਿਚ ਪਾਕਿਸਤਾਨ ਨਾਲ ਲੱਗਦੇ ਬਾਰਡਰ ’ਤੇ ਬੀਐੱਸਐੱਫ਼ ਦੀ 136ਵੀਂ ਬਟਾਲੀਅਨ ਦੇ ਜਵਾਨਾਂ ਨੇ ਪੰਜ ਕਿਲੋ ਡੇਢ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਕੀਮਤ 26 ਕਰੋੜ ਰੁਪਏ ਹੈ। ਬੀਐੱਸਐੱਫ਼ ਅਧਿਕਾਰੀਆਂ ਦੇ ਮੁਤਾਬਿਕ ਲੰਘੀ ਰਾਤ ਸਰਹੱਦ ’ਤੇ ਗਸ਼ਤ ਕਰ ਰਹੇ ਬੀਐੱਸਐੱਫ਼ ਦੇ ਜਵਾਨਾਂ ਨੂੰ ਪਾਕਿਸਤਾਨ ਵਾਲੇ ਪਾਸਿਉਂ ਕੁਝ ਹਲਚਲ ਦਿਖਾਈ ਦਿੱਤੀ। ਜਵਾਨਾਂ ਨੇ ਲਲਕਾਰਿਆ ਤੇ ਕੁਝ ਫਾਇਰ ਵੀ ਕੀਤੇ ਪਰ ਸ਼ੱਕੀ ਵਿਅਕਤੀ ਧੁੰਦ ਦਾ ਫ਼ਾਇਦਾ ਚੁੱਕਦੇ ਹੋਏ ਪਾਕਿਸਤਾਨ ਵੱਲ ਨੂੰ ਫ਼ਰਾਰ ਹੋ ਗਏ। ਦਿਨ ਵੇਲੇ ਜਵਾਨਾਂ ਨੇ ਜਦੋਂ ਉਸ ਜਗ੍ਹਾ ਦੀ ਤਲਾਸ਼ੀ ਲਈ ਤਾਂ ਉਥੋਂ ਤਿੰਨ ਪੈਕੇਟ ਹੈਰੋਇਨ ਬਰਾਮਦ ਹੋਏ