ਤਰਨਤਾਰਨ ਜ਼ਿਮਨੀ ਚੋਣ: ਭਾਜਪਾ ਦੇ ਸੰਭਾਵੀ ਉਮੀਦਵਾਰਾਂ ਦੀ ਲਿਸਟ ਲਈ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਆਬਜ਼ਰਵਰ ਨਿਯੁਕਤ
ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਲਿਸਟ ਤਿਆਰ ਕਰਨ ਵਾਸਤੇ ਅਤੇ ਸਟੇਟ ਚੋਣ ਕਮੇਟੀ ਨੂੰ ਰਿਪੋਰਟ ਦੇਣ ਲਈ ਪੰਜਾਬ ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਇਸ ਤੋਂ...
Advertisement
ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਲਿਸਟ ਤਿਆਰ ਕਰਨ ਵਾਸਤੇ ਅਤੇ ਸਟੇਟ ਚੋਣ ਕਮੇਟੀ ਨੂੰ ਰਿਪੋਰਟ ਦੇਣ ਲਈ ਪੰਜਾਬ ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਉਨ੍ਹਾਂ ਨੂੰ ਸਹਿਯੋਗ ਕਰਨਗੇ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਭਾਜਪਾ ਨੇ ਤਰਨਤਾਰਨ ਵਿਧਾਨਸਭਾ ਜ਼ਿਮਨੀ ਚੋਣ ਦੀ ਜ਼ਮੀਨੀ/ਬੂਥ-ਪੱਧਰੀ ਤਿਆਰੀ ਲਈ ਭਾਜਪਾ ਪੰਜਾਬ ਨੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸੁਰਜੀਤ ਜਯਾਨੀ ਨੂੰ ਇੰਚਾਰਜ ਨਿਯੁਕਤ ਕੀਤਾ ਸੀ। ਉਨ੍ਹਾਂ ਦੇ ਨਾਲ ਸਾਬਕਾ ਸੀਪੀਐਸ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹ-ਇੰਚਾਰਜ ਬਣਾਇਆ ਗਿਆ ਹੈ।
Advertisement
Advertisement