Tarn Taran Bypoll: ਤਰਨ ਤਾਰਨ ਜ਼ਿਮਨੀ ਚੋਣ ਲਈ ਸਖ਼ਤ ਸੁਰੱਖਿਆ ਪ੍ਰਬੰਧ: ਪੰਜਾਬ CEO
CAPF ਦੀਆਂ 12 ਟੀਮਾਂ ਤਾਇਨਾਤ; ਨਿਯਮ ਤੋੜਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
Tarn Taran Bypoll: ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (CAPF) ਦੀਆਂ ਕੁੱਲ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੇ 114 ਪੋਲਿੰਗ ਸਟੇਸ਼ਨਾਂ (ਜਿਨ੍ਹਾਂ ਵਿੱਚ 222 ਪੋਲਿੰਗ ਬੂਥ ਹਨ) ’ਤੇ CAPF ਦੇ ਜਵਾਨ ਤਾਇਨਾਤ ਹੋਣਗੇ।
ਸਾਰੇ ਪੋਲਿੰਗ ਸਟੇਸ਼ਨਾਂ ’ਤੇ CCTV ਕੈਮਰੇ ਲੱਗੇ ਹੋਣਗੇ ਅਤੇ ਵੈਬਕਾਸਟਿੰਗ ਦੀ ਸਹੂਲਤ ਵੀ ਹੋਵੇਗੀ। ਇਸ ਦੀ ਨਿਗਰਾਨੀ ਚੋਣ ਕਮਿਸ਼ਨ ਦੀ ਅਗਵਾਈ ਹੇਠ ਉੱਚ ਅਧਿਕਾਰੀ ਕਰਨਗੇ।
ਸੰਵੇਦਨਸ਼ੀਲ ਥਾਵਾਂ ’ਤੇ ਨਜ਼ਰ ਰੱਖਣ ਲਈ 46 ਮਾਈਕ੍ਰੋ ਆਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।
CEO ਨੇ ਦੱਸਿਆ ਕਿ ਸਾਰੇ 222 ਪੋਲਿੰਗ ਸਟੇਸ਼ਨਾਂ ’ਤੇ ਜ਼ਰੂਰੀ ਸਹੂਲਤਾਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਦੱਸ ਦਈਏ ਕਿ ਤਰਨਤਾਰਨ ਵਿੱਚ 11 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 14 ਨਵੰਬਰ ਨੂੰ ਐਲਾਨੇ ਜਾਣਗੇ। ਇਹ ਸੀਟ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਜੂਨ ਵਿੱਚ ਦੇਹਾਂਤ ਹੋਣ ਕਾਰਨ ਖਾਲੀ ਹੋਈ ਸੀ।

