DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Tarn Taran College Shooting: ਪੁਲੀਸ ਨੂੰ ਵਿਦਿਆਰਥੀ ਦੀ ਮੌਤ ਪਿੱਛੇ ‘ਇੱਕਤਰਫ਼ਾ ਪਿਆਰ’ ਦਾ ਸ਼ੱਕ !

ਕਾਲਜ ਕੈਂਪਸ ਵਿੱਚ ਦਹਿਸ਼ਤ ਦਾ ਮਾਹੌਲ: ਜਾਂਚ ਜਾਰੀ

  • fb
  • twitter
  • whatsapp
  • whatsapp
featured-img featured-img
ਵੀਡੀਏਗ੍ਰੈਬ।
Advertisement

Tarn Taran college shooting: ਤਰਨਤਾਰਨ ਦੇ ਪਿੰਡ ਉਸਮਾ ਸਥਿਤ ਇੱਕ ਲਾਅ ਕਾਲਜ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪਹਿਲੇ ਸਾਲ ਦੇ ਇੱਕ ਵਿਦਿਆਰਥੀ ਨੇ ਆਪਣੀ ਹੀ ਜਮਾਤ ਦੀ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਪ੍ਰਿੰਸ ਰਾਜ ਵਜੋਂ ਹੋਈ ਹੈ, ਜਿਸ ਨੇ ਲੈਕਚਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਲਾਸ ਰੂਮ ਵਿੱਚ ਦਾਖਲ ਹੋ ਕੇ ਸੰਦੀਪ ਕੌਰ ਨਾਂ ਦੀ ਵਿਦਿਆਰਥਣ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਸੰਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਖੌਫ਼ਨਾਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਪ੍ਰਿੰਸ ਨੇ ਉਸੇ ਪਿਸਤੌਲ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

Advertisement

ਪੁਲੀਸ ਦੀ ਮੁਢਲੀ ਜਾਂਚ ਵਿੱਚ ਮਾਮਲਾ ‘ਇਕਤਰਫ਼ਾ ਪਿਆਰ’ ਦਾ ਜਾਪਦਾ ਹੈ। ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ ਤੋਂ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਪੁਲੀਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਵਿਦਿਆਰਥੀ ਕੋਲ ਪਿਸਤੌਲ ਕਿੱਥੋਂ ਆਇਆ ਅਤੇ ਉਹ ਸੁਰੱਖਿਆ ਦੇ ਬਾਵਜੂਦ ਹਥਿਆਰ ਲੈ ਕੇ ਕਾਲਜ ਦੇ ਅੰਦਰ ਕਿਵੇਂ ਦਾਖਲ ਹੋਇਆ।

Advertisement

ਇਸ ਘਟਨਾ ਤੋਂ ਬਾਅਦ ਪੂਰੇ ਕੈਂਪਸ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਫੋਰੈਂਸਿਕ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Advertisement
×