ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਰਨ ਤਾਰਨ ਚੋਣ : ਚੋਣ ਕਮਿਸ਼ਨ ਕੋਲ ਦੋ ਡੀਐੱਸਪੀਜ਼ ਦੀ ਸ਼ਿਕਾਇਤ

  ਸ਼੍ਰੋਮਣੀ ਅਕਾਲੀ ਦਲ ਦੀ ਕਾਨੂੰਨੀ ਟੀਮ ਨੇ ਤਰਨ ਤਾਰਨ ਦੀ ਉਪ ਚੋਣ ’ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਲੈ ਕੇ ਅੱਜ ਮੁੱਖ ਚੋਣ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਾਈ ਹੈ। ਲਿਖਤੀ ਸ਼ਿਕਾਇਤ ਮਗਰੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ...
ਫਾਈਲ ਫੋਟੋ ਅਰਸ਼ਦੀਪ ਸਿੰਘ ਕਲੇਰ।
Advertisement

 

ਸ਼੍ਰੋਮਣੀ ਅਕਾਲੀ ਦਲ ਦੀ ਕਾਨੂੰਨੀ ਟੀਮ ਨੇ ਤਰਨ ਤਾਰਨ ਦੀ ਉਪ ਚੋਣ ’ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਲੈ ਕੇ ਅੱਜ ਮੁੱਖ ਚੋਣ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਾਈ ਹੈ। ਲਿਖਤੀ ਸ਼ਿਕਾਇਤ ਮਗਰੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਤਰਨ ਤਾਰਨ ’ਚ ਤਾਇਨਾਤ ਡੀਐੱਸਪੀ ਜਗਜੀਤ ਸਿੰਘ ਅਤੇ ਡੀਐੱਸਪੀ ਸੁਖਬੀਰ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਹੈ ਕਿਉਂਕਿ ਇਹ ਪੁਲੀਸ ਅਧਿਕਾਰੀ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਖ਼ਾਸ ਹਨ ਅਤੇ ਇਹ ਡੀਐੱਸਪੀਜ਼ ਲੋਕਾਂ ਨੂੰ ਡਰਾ ਧਮਕਾ ਰਹੇ ਹਨ।

Advertisement

ਉਨ੍ਹਾਂ ਦਾਅਵਾ ਕੀਤਾ ਕਿ ਤਰਨ ਤਾਰਨ ਦੀ ਉਪ ਚੋਣ ’ਚ ਆਮ ਆਦਮੀ ਪਾਰਟੀ ਨੂੰ ਆਪਣੀ ਹਾਰ ਨਜ਼ਰ ਆਉਣ ਲੱਗੀ ਹੈ ਜਿਸ ਕਰਕੇ ‘ਆਪ’ ਹੁਣ ਘਟੀਆ ਹੱਥਕੰਡੇ ਵਰਤਣ ਲੱਗੀ ਹੈ। ਉਨ੍ਹਾਂ ਕਿਹਾ ਕਿ ਮੁਢਲੇ ਪੜਾਅ ’ਤੇ ਹੀ ਉਪ ਚੋਣ ’ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਪਿੱਛੇ ‘ਆਪ’ ਦਾ ਡਰ ਸਾਫ਼ ਨਜ਼ਰ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੱਤਾ ਦੀ ਦੁਰਵਰਤੋਂ ਕਰਕੇ ਚੋਣ ਜਿੱਤਣ ਦੇ ਸੁਪਨੇ ਸਾਕਾਰ ਨਹੀਂ ਹੋਣਗੇ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸੱਤਾ ਦਾ ਹੰਕਾਰ ਛੱਡਣ ਕਿਉਂਕਿ ਪੰਜਾਬ ਦੇ ਲੋਕਾਂ ਨੇ ਹੁਣ ‘ਆਪ’ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ।

ਕਲੇਰ ਨੇ ਕਿਹਾ ਕਿ ਹੁਣ ਅਫ਼ਸਰਾਂ ਦੇ ਧੱਕੇ ਨਾਲ ਚੋਣ ਨਹੀਂ ਜਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਦੋਵੇਂ ਅਧਿਕਾਰੀ ਪਹਿਲਾਂ ਹੀ ਤਰਨ ਤਾਰਨ ਵਿੱਚ ਤਾਇਨਾਤ ਰਹੇ ਹਨ ਜਦੋਂ ਕਿ ਚੋਣ ਕਮਿਸ਼ਨ ਦੀਆਂ ਗਾਈਡ ਲਾਈਨਜ਼ ਮੁਤਾਬਿਕ ਇਹ ਅਧਿਕਾਰੀ ਮੁੜ ਤਾਇਨਾਤ ਨਹੀਂ ਹੋ ਸਕਦੇ ਸਨ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਨਿਰਪੱਖ ਤੇ ਸੁਤੰਤਰ ਹੋਵੇਗੀ।

Advertisement
Show comments