DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Tarn Taran: ਪੁਲੀਸ ਅਤੇ ਬੀ ਐੱਸ ਐੱਫ ਦੀ ਸਾਂਝੀ ਕਾਰਵਾਈ: 12 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਖੇਪ ਭੇਜੇ ਜਾਣ ਦਾ ਖ਼ਦਸ਼ਾ

  • fb
  • twitter
  • whatsapp
  • whatsapp
featured-img featured-img
ਫੋਟੋ: ਰਣਬੀਰ ਸਿੰਘ
Advertisement

ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਪਿੰਡ ਚਾਹਲ ਦੇ ਬਾਬਾ ਸਾਈਂ ਜੀ ਵਾਲਾ ਇਲਾਕੇ ਵਿੱਚੋਂ 12 ਕਿਲੋ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ 24 ਪੈਕਿੰਗਾਂ ਵਿੱਚ ਮੌਜੂਦ ਸੀ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਖੇਪ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੀ ਐੱਸ ਐੱਫ ਨਾਲ ਸਾਂਝੇ ਤੌਰ ’ਤੇ ਪਿੰਡ ਚਾਹਲ ਦੇ ਬਾਬਾ ਸਾਈਂ ਜੀ ਵਾਲਾ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਖੇਤਾਂ ਵਿੱਚੋਂ ਇੱਕ ਸ਼ੱਕੀ ਪਾਰਸਲ ਬਰਾਮਦ ਹੋਇਆ। ਪਾਰਸਲ ਦੀ ਜਾਂਚ ਕਰਨ ’ਤੇ ਉਸ ਵਿੱਚੋਂ ਹੈਰੋਇਨ ਦੀ ਖੇਪ ਮਿਲੀ, ਜਿਸ ਦਾ ਵਜ਼ਨ 12.070 ਕਿਲੋ ਹੋਇਆ।

Advertisement

ਇਸ ਸਬੰਧੀ ਐੱਸ ਐੱਸ ਪੀ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਭੇਜੇ ਜਾਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਕਿਸ ਨੇ ਮੰਗਵਾਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ।

Advertisement

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement
×