ਤੇਜਿੰਦਰ ਸਿੰਘ ਖਾਲਸਾ
ਚੋਹਲਾ ਸਾਹਿਬ 13 ਜੂਨ
ਕੌਮੀ ਸ਼ਾਹ ਮਾਰਗ 54 ਸਥਿਤ ਕਸਬਾ ਹਰੀਕੇ ਨੇੜੇ ਗ਼ਲਤ ਦਿਸ਼ਾ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਕਾਰ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਜ਼ਖ਼ਮੀ ਹੋ ਗਏ। ਮਿ੍ਤਕਾਂ ਵਿੱਚ ਦੋ ਔਰਤਾਂ ਸ਼ਾਮਲ ਹਨ। ਗੰਭੀਰ ਰੂਪ ਵਿਚ ਜ਼ਖਮੀ ਹੋਏ ਦੋਵਾਂ ਕਾਰਾਂ ਦੇ ਚਾਲਕਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।