DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ਹਾਦਸੇ ਵਿੱਚ ਇੱਕ ਅਧਿਆਪਕਾ ਦੀ ਮੌਤ; ਇੱਕ ਗੰਭੀਰ ਜ਼ਖਮੀ

ਹੰਡਿਆਇਆ ਵਿਖੇ ਇੱਕ ਛੋਟੇ ਹਾਥੀ (ਟੈਂਪੂ) ਦੀ ਟੱਕਰ ਨਾਲ ਸਕੂਟਰੀ ਸਵਾਰ ਇੱਕ ਸਕੂਲ ਅਧਿਆਪਕਾ ਦੀ ਮੌਤ ਹੋ ਗਈ ਹੈ, ਜਦਕਿ ਇੱਕ ਹੋਰ ਅਧਿਆਪਕਾ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਅਮਨਪ੍ਰੀਤ ਕੌਰ (28) ਪੁੱਤਰੀ ਜਸਪਾਲ ਸਿੰਘ ਅਤੇ ਸਰਬਜੀਤ ਕੌਰ...

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਅਧਿਆਪਕਾ ਦੀ ਫਾਈਲ ਫੋਟੋ।
Advertisement

ਹੰਡਿਆਇਆ ਵਿਖੇ ਇੱਕ ਛੋਟੇ ਹਾਥੀ (ਟੈਂਪੂ) ਦੀ ਟੱਕਰ ਨਾਲ ਸਕੂਟਰੀ ਸਵਾਰ ਇੱਕ ਸਕੂਲ ਅਧਿਆਪਕਾ ਦੀ ਮੌਤ ਹੋ ਗਈ ਹੈ, ਜਦਕਿ ਇੱਕ ਹੋਰ ਅਧਿਆਪਕਾ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਅਮਨਪ੍ਰੀਤ ਕੌਰ (28) ਪੁੱਤਰੀ ਜਸਪਾਲ ਸਿੰਘ ਅਤੇ ਸਰਬਜੀਤ ਕੌਰ ਪੁੱਤਰੀ ਬਲਜਿੰਦਰ ਸਿੰਘ, ਜੋ ਕਿ ਪਿੰਡ ਸੇਖਾ ਦੀਆਂ ਰਹਿਣ ਵਾਲੀਆਂ ਹਨ, ਬਰਨਾਲਾ ਤੋਂ ਬਠਿੰਡਾ ਵੱਲ ਸਕੂਟਰੀ 'ਤੇ ਸਵਾਰ ਹੋ ਕੇ ਮਦਰ ਟੀਚਰ ਸਕੂਲ ਹੰਡਿਆਇਆ ਜਾ ਰਹੀਆਂ ਸਨ। ਜਦੋਂ ਉਹ ਹੰਡਿਆਇਆ ਦੇ ਸਟੈਂਡਰਡ ਚੌਕ ਓਵਰਬ੍ਰਿਜ ਦੇ ਹੇਠਾਂ ਪਹੁੰਚੀਆਂ, ਤਾਂ ਮਾਨਸਾ ਵਾਲੇ ਪਾਸੇ ਤੋਂ ਆ ਰਹੇ ਇੱਕ ਛੋਟੇ ਹਾਥੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਟੈਂਪੂ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

ਸੜਕ ਸੁਰੱਖਿਆ ਫੋਰਸ ਹੰਡਿਆਇਆ ਦੇ ਏ.ਐੱਸ.ਆਈ. (ASI) ਗੁਰਬਖਸ਼ੀਸ਼ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਖਮੀ ਔਰਤਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਉੱਥੇ ਅਮਨਪ੍ਰੀਤ ਕੌਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੱਗੇ ਆਦੇਸ਼ ਹਸਪਤਾਲ ਭੁੱਚੋ ਮੰਡੀ (ਬਠਿੰਡਾ) ਵਿਖੇ ਰੈਫਰ ਕਰਕੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੂਜੇ ਪਾਸੇ, ਹਾਦਸੇ ਵਿੱਚ ਜ਼ਖਮੀ ਹੋਈ ਦੂਜੀ ਅਧਿਆਪਕਾ ਸਰਬਜੀਤ ਕੌਰ ਇਸ ਵੇਲੇ ਬਰਨਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹੈ ਅਤੇ ਉੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

Advertisement

Advertisement
Advertisement
×