DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਅਧਿਆਪਕ ਆਗੂ ਹਿਰਾਸਤ ’ਚ ਲਏ

ਸਕੂਲਾਂ ’ਚ ਅਧਿਆਪਕਾਂ ਨੂੰ ਉਡੀਕਦੇ ਰਹੇ ਵਿਦਿਆਰਥੀ; ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਹਿਰਾਸਤ ’ਚ ਲਿਆ

  • fb
  • twitter
  • whatsapp
  • whatsapp
featured-img featured-img
ਕਿਸਾਨ ਆਗੂ ਜਗਦੇਵ ਸਿੰਘ ਭੈਣੀਬਾਘਾ ਨੂੰ ਹਿਰਾਸਤ ’ਚ ਲੈਂਦੀ ਹੋਈ ਪੁਲੀਸ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿੱਚ ਫੇਰੀ ਦੇ ਮੱਦੇਨਜ਼ਰ ਅੱਜ ਤੜਕਸਾਰ ਪੁਲੀਸ ਨੇ ਅਧਿਆਪਕ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲੈ ਲਿਆ, ਜਿਸ ਕਾਰਨ ਸਕੂਲਾਂ ਨੂੰ ਜਾ ਰਹੇ ਅਧਿਆਪਕਾਂ ਵਿੱਚ ਹਫੜਾ-ਦਫ਼ੜੀ ਪੈ ਗਈ। ਇਸ ਮਗਰੋਂ ਬਹੁਤੇ ਅਧਿਆਪਕ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਦੀ ਥਾਂ ਰੂਪੋਸ਼ ਹੋ ਗਏ।

ਪ੍ਰਾਪਤ ਜਾਣਕਾਰੀ ਮੁਤਾਬਕ ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਰਾਜੇਸ਼ ਬੁਢਲਾਡਾ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ, ਮੀਤ ਪ੍ਰਧਾਨ ਨਵਨੀਤ ਬੋਹਾ, ਪੁਰਾਣੀ ਪੈਨਸ਼ਨ ਬਹਾਲੀ ਨਾਲ ਸਬੰਧਤ ਜ਼ਿਲ੍ਹਾ ਕਨਵੀਨਰ ਦਰਸ਼ਨ ਅਲੀਸ਼ੇਰ ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ।

Advertisement

ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਫੱਤਾ ਮਾਲੋਕਾ ਮਿਲਣੀ ਪ੍ਰੋਗਰਾਮ ਦੇ ਬਰਾਬਰ ਆਪਣੀ ਸੱਥ ਥਾਣਾ ਸਿਟੀ-2 ਮਾਨਸਾ ਦੇ ਅੱਗੇ ਲਾਈ। ਅਧਿਆਪਕ ਆਗੂ ਅਮੋਲਕ ਸਿੰਘ ਡੇਲੂਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਨਜ਼ਰਬੰਦ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਗ਼ੈਰ-ਸੰਵਿਧਾਨਕ ਅਤੇ ਤਾਨਾਸ਼ਾਹੀ ਰਵੱਈਆ ਹੈ, ਜਿਸ ਨੂੰ ਕਿਸੇ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਜਦੋਂ ਮੁੱਖ ਮੰਤਰੀ ਆਪਣੀ ਸੱਥ ਨਿਬੇੜ ਕੇ ਚਲੇ ਗਏ ਤਾਂ ਹੱਕ ਮੰਗਣ ਵਾਲਿਆਂ ਨੂੰ ਥਾਣਿਆਂ ਵਿੱਚੋਂ ਰਿਹਾਅ ਕਰ ਦਿੱਤਾ ਗਿਆ।

Advertisement

ਇਸ ਮੌਕੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਅਧਿਆਪਕ ਆਗੂ ਨਰਿੰਦਰ ਮਾਖਾ, ਰਾਜਵਿੰਦਰ ਸਿੰਘ ਬੈਹਣੀਵਾਲ, ਪ੍ਰਤਾਪ ਸਿੰਘ ਖੁਡਾਲ, ਗੁਰਜੀਤ ਲਾਲਿਆਵਾਲੀ, ਜਸਵੀਰ ਸਿੰਘ ਖ਼ਾਲਸਾ, ਮੇਜਰ ਸਿੰਘ ਦੂਲੋਵਾਲ, ਅਮਨਦੀਪ ਕੌਰ, ਜਸਵੰਤ ਕੌਰ, ਅਮਰਪ੍ਰੀਤ ਕੌਰ, ਸੁਰਿੰਦਰ ਕੌਰ, ਅਮਨਪ੍ਰੀਤ ਕੌਰ, ਇਕਬਾਲ ਸਿੰਘ, ਭੁਪਿੰਦਰ ਸਿੰਘ, ਮੱਘਰ ਸਿੰਘ ਅਤੇ ਮਨਮੋਹਨ ਸਿੰਘ ਨੇ ਵੀ ਸੰਬੋਧਨ ਕੀਤਾ।

ਇਸੇ ਦੌਰਾਨ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈਣ ਮਗਰੋਂ ਥਾਣਿਆਂ ਵਿੱਚ ਬੰਦ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾ ਆਗੂ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਸਵਾਲ ਪੁੱਛਣ ਜਾ ਰਹੇ ਹਨ ਪਰ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਮਾਨਸਾ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ’ਚ ਸੁਖਾਵੇਂ ਮਾਹੌਲ ਲਈ ਪੁਲੀਸ ਨੂੰ ਨਾਅਰੇਬਾਜ਼ੀ ਦੀ ਦਿੱਤੀ ਚਿਤਾਵਨੀ ਕਾਰਨ ਇੱਕ-ਦੋ ਅਧਿਆਪਕ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਅਧਿਆਪਕ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੀ ਨਿਖੇਧੀ

ਚੰਡੀਗੜ੍ਹ (ਕੁਲਦੀਪ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਲੋਕਾ ਦੇ ਦੌਰੇ ਤੋਂ ਪਹਿਲਾਂ ਪੁਲੀਸ ਨੇ ਅੱਜ ਸਵੇਰੇ ਅਧਿਆਪਕਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਕਈ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲੈ ਲਿਆ। ਇਸ ਕਾਰਵਾਈ ਨਾਲ ਅਧਿਆਪਕ ਭਾਈਚਾਰੇ ਵਿੱਚ ਬੇਚੈਨੀ ਪੈਦਾ ਹੋ ਗਈ ਹੈ। ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਆਗੂ ਜਸਵੀਰ ਸਿੰਘ ਤਲਵਾੜਾ, ਗੁਰਜੰਟ ਸਿੰਘ ਕੋਕਰੀ ਅਤੇ ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਐੱਨ ਪੀ ਐੱਸ ਮੁਲਾਜ਼ਮਾਂ ਨੇ ਫ਼ੈਸਲਾ ਕੀਤਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ ਪਰ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਇ ਆਵਾਜ਼ ਦਬਾਉਣ ਲਈ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

×