ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 30 ਨਵੰਬਰ
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਪੜ੍ਹਾਉਣ ਵਾਲੇ ਕੱਚੇ ਅਧਿਆਪਕ, ਸਿੱਖਿਆ ਪ੍ਰੋਵਾਈਡਰ ਅਤੇ ਸਿੱਖਿਆ ਸੁਸਾਇਟੀਆਂ ਅਧੀਨ ਪਿਛਲੇ ਕਰੀਬ ਡੇਢ ਦੋ ਦਹਾਕਿਆਂ ਤੋਂ ਪੜ੍ਹਾ ਰਹੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਲਗਾਤਾਰ ਲਟਕਦਾ ਜਾ ਰਿਹਾ ਹੈ। ਹਾਈ ਕੋਰਟ ਨੇ ਇਸ ਸਬੰਧੀ ਕੇਸ ਦੀ ਅਗਲੀ ਸੁਣਵਾਈ 3 ਦਸੰਬਰ ਦਾ ਦਿਨ ਨਿਰਧਾਰਿਤ ਕੀਤਾ ਹੈ। ਉਧਰ, ਕੱਚੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੇ ਮੁੱਖ ਗੇਟ ਬੰਦ ਕਰਕੇ ਧਰਨਾ ਜਾਰੀ ਰੱਖਿਆ। ਕੱਚੇ ਅਧਿਆਪਕਾਂ ਦੇ ਮੋਹਰੀ ਆਗੂਆਂ ਨੇ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਫ਼ਦ ਅਨੁਸਾਰ ਸਿੱਖਿਆ ਮੰਤਰੀ ਨੇ ਉਨ੍ਹਾਂ ਦੀ ਗੱਲ ਸੁਣੀ ਤੇ ਭਰੋਸਾ ਦਿੱਤਾ ਕਿ ਜਲਦੀ ਕੱਚੇ ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣਗੇ।