ਅਧਿਆਪਕ ਦਿਵਸ: ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕ ਦਿਵਸ ਮੌਕੇ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐੱਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ ਦੇ ਭਵਿੱਖ ਨੂੰ ਆਕਾਰ ਦੇਣ...
Advertisement
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕ ਦਿਵਸ ਮੌਕੇ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐੱਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਸ੍ਰੀ ਬੈਂਸ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ‘ਸਮਾਜ ਦੀ ਰੀੜ੍ਹ ਦੀ ਹੱਡੀ’ ਕਰਾਰ ਦਿੱਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਅਤੇ ਇੱਕ ਮਹਾਨ ਰਾਸ਼ਟਰ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਨੌਜਵਾਨਾਂ ਨੂੰ ਆਦਰਸ਼ ਨਾਗਰਿਕ ਬਣਾਉਣ ਲਈ ਉਨ੍ਹਾਂ ਨੂੰ ਗਿਆਨ, ਕਦਰਾਂ-ਕੀਮਤਾਂ ਅਤੇ ਹੁਨਰਾਂ ਨਾਲ ਲੈੱਸ ਕਰਨ ਵਾਸਤੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸ਼ਾ ਵੀ ਕੀਤੀ।
Advertisement
Advertisement
×