ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਧਿਆਪਕ ਯੂਨੀਅਨ ਦੀ ਵਿੱਤ ਮੰਤਰੀ ਨਾਲ ਮੀਟਿੰਗ

ਮੰਗਾਂ ਨਾ ਮੰਨਣ ’ਤੇ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਦੀ ਚਿਤਾਵਨੀ
ਅਧਿਆਪਕ ਯੂਨੀਅਨ ਦੇ ਅਹੁਦੇਦਾਰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਦੇ ਹੋਏ।
Advertisement

ਕੁਲਦੀਪ ਸਿੰਘ

ਚੰਡੀਗੜ੍ਹ, 27 ਮਈ

Advertisement

ਇਥੇ 3704 ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਲੰਮੇ ਸਮੇਂ ਤੋਂ 3704 ਮਾਸਟਰ ਕੇਡਰ ਭਰਤੀ ਦੀਆਂ ਪੰਜਾਬ ਪੇਅ ਸਕੇਲ ਸਣੇ ਹੋਰ ਮੰਗਾਂ ਬਾਰੇ ਗੱਲਬਾਤ ਕੀਤੀ ਗਈ। ਯੂਨੀਅਨ ਵੱਲੋਂ ਵਿੱਤ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਪੇਅ ਸਕੇਲ ਦੀ ਮੰਗ ਬਾਰੇ ਵਿੱਤ ਮੰਤਰੀ ਤੇ ਹੋਰ ਉੱਚ ਅਧਿਕਾਰੀਆਂ ਨੇ ਕਿਹਾ ਹੈ ਕਿ ਹਾਈ ਕੋਰਟ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਸਰਕਾਰ ਨੂੰ ਹਦਾਇਤ ਕੀਤੀ ਗਈ ਹੈ ਅਤੇ ਜਲਦੀ ਪਟੀਸ਼ਨਰਾਂ ਨੂੰ ਪੰਜਾਬ ਪੇਅ ਸਕੇਲ ਦੇਣ ਬਾਰੇ ਆਰਡਰ ਜਾਰੀ ਹੋ ਜਾਵੇਗਾ। ਡਾਇਰੈਕਟੋਰੇਟ ਦੀ ਬਕਾਇਆ ਤਨਖਾਹ ਬਾਰੇ ਵੀ ਵਿੱਤ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੈਰਿਟ ਲਿਸਟਾਂ ਰੀ-ਕਾਸਟ ਦੇ ਮਸਲੇ ਬਾਰੇ ਵੀ ਵਿੱਤ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਕਿਹਾ ਕਿ ਕਿਸੇ ਵੀ ਮੁਲਾਜ਼ਮ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ, ਜੇ ਨਵੀਆਂ ਪੋਸਟਾਂ ਜਾਰੀ ਕਰਕੇ ਵੀ ਐਡਜਸਟ ਕਰਨਾ ਪਿਆ ਤਾਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਅਤੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਅਧਿਆਪਕ ਯੂਨੀਅਨ ਨੂੰ ਕੁਝ ਹੌਸਲਾ ਮਿਲਿਆ ਹੈ ਪ੍ਰੰਤੂ ਜੇ ਇਸ ਮੀਟਿੰਗ ਵਿੱਚ ਮੰਨੀਆਂ ਮੰਗਾਂ ਨੂੰ ਪੂਰੀਆਂ ਕਰਨ ਵਿੱਚ ਸਰਕਾਰ ਨੇ ਕੋਈ ਆਨਾਕਾਨੀ ਕੀਤੀ ਤਾਂ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਗਜੀਵਨਜੋਤ ਸਿੰਘ, ਦਵਿੰਦਰ ਕੁਮਾਰ, ਗੁਰਪ੍ਰੀਤ ਸਿੰਘ ਅਤੇ ਯਾਦਵਿੰਦਰ ਸਿੰਘ ਆਦਿ ਅਧਿਆਪਕ ਆਗੂ ਵੀ ਮੌਜੂਦ ਸਨ।

Advertisement