ਅਧਿਆਪਕ ਮਦਰਾਸ ਤੋਂ ਲੈਣਗੇ ਸਿਖਲਾਈ
ਪੰਜਾਬ ਸਰਕਾਰ ਨੇ ਆਈ ਆਈ ਟੀ ਮਦਰਾਸ ਨਾਲ ਅਧਿਆਪਕ ਸਿਖਲਾਈ ਲਈ ਹੱਥ ਮਿਲਾਇਆ ਹੈ। ਪੰਜਾਬ ਨੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕੀਤਾ ਹੈ ਤਾਂ ਜੋ ਹਰੇਕ ਅਧਿਆਪਕ ਨੂੰ ਟਰੇਂਡ ਕਰੀਅਰ ਮੈਂਟਰ ਬਣਾਇਆ ਜਾ ਸਕੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ...
Advertisement
ਪੰਜਾਬ ਸਰਕਾਰ ਨੇ ਆਈ ਆਈ ਟੀ ਮਦਰਾਸ ਨਾਲ ਅਧਿਆਪਕ ਸਿਖਲਾਈ ਲਈ ਹੱਥ ਮਿਲਾਇਆ ਹੈ। ਪੰਜਾਬ ਨੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕੀਤਾ ਹੈ ਤਾਂ ਜੋ ਹਰੇਕ ਅਧਿਆਪਕ ਨੂੰ ਟਰੇਂਡ ਕਰੀਅਰ ਮੈਂਟਰ ਬਣਾਇਆ ਜਾ ਸਕੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 5,000 ਤੋਂ ਵੱਧ ਅਧਿਆਪਕਾਂ ਦੀ ਸਿਖਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਤੇ ਕਰੀਅਰ ਬਾਰੇ ਸਹੀ ਜਾਣਕਾਰੀ ਦੇ ਸਕਣ।
ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕਾਂ ਨੂੰ ਬੁਨਿਆਦੀ ਕਰੀਅਰ ਕਾਊਂਸਲਿੰਗ, ਕਲਾਸ ਰੂਮ ਸੈਸ਼ਨਾਂ ਲਈ ਹੁਨਰ ਅਤੇ ਵਨ-ਟੂ-ਵਨ ਗਾਈਡੈਂਸ ਤਹਿਤ ਮੁਫ਼ਤ ਆਨਲਾਈਨ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਤਹਿਤ ਅਧਿਆਪਕ 100 ਉੱਚ-ਮੰਗ ਵਾਲੇ ਕਰੀਅਰਾਂ, ਢਾਂਚਾਗਤ ਮੁਲਾਂਕਣ ਸਾਧਨਾਂ ਅਤੇ ਕੌਮੀ ਅਤੇ ਆਲਮੀ ਪੱਧਰ ’ਤੇ ਉੱਭਰ ਰਹੇ ਕਰੀਅਰ ਰੁਝਾਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।
Advertisement
Advertisement
