ਪੱਤਰ ਪ੍ਰੇਰਕ
ਚੰਡੀਗੜ੍ਹ, 14 ਜੁਲਾਈ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਬਦਲੀਆਂ ਵਾਲਾ ਆਨਲਾਈਨ ਪੋਰਟਲ ਪਿਛਲੀ ਕਾਂਗਰਸ ਸਰਕਾਰ ਦੀ ਕਾਪੀ ਕਰਕੇ ਹੀ ਵਰਤਿਆ ਜਾ ਰਿਹਾ ਹੈ, ਜਿਸ ਕਾਰਨ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਸੀ ਕਿ ‘ਆਪ’ ਸਰਕਾਰ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਸਾਬਕਾ ਸਿੱਖਿਆ ਮੰਤਰੀ ਮੀਤ ਹੇਅਰ ਨੇ ਵੀ ਅਧਿਆਪਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਆਨਲਾਈਨ ਬਦਲੀਆਂ ਮੌਕੇ ਪਾਰਦਰਸ਼ਤਾ ਕਾਇਮ ਰੱਖਣ ਤੇ ਅਧਿਆਪਕਾਂ ਨੂੰ ਪੂਰੇ ਮੌਕੇ ਦੇਣ ਦਾ ਭਰੋਸਾ ਦਿਵਾਇਆ ਸੀ, ਪਰ ਹੁਣ ਬਹੁਤੇ ਅਧਿਆਪਕਾਂ ਨੂੰ ਦੋ ਤੇ ਤਿੰਨ ਸਾਲਾਂ ਦੀ ਸਟੇਅ ਲਾ ਕੇ ਅਯੋਗ ਕਰਾਰ ਦੇ ਦਿੱਤਾ ਗਿਆ ਹੈ।