DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਰਪ ਦੀ ਸਭ ਤੋਂ ਉੱਚੀ ਚੋਟੀ ਸਰ ਕਰਨ ਵਾਲੇ ਤੇਗਬੀਰ ਦਾ ਸਨਮਾਨ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 4 ਜੁਲਾਈ ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ ਸਭ ਤੋ ਛੋਟੀ ਉਮਰ ਦੇ ਛੇ ਸਾਲਾ ਬੱਚੇ ਤੇਗਬੀਰ ਸਿੰਘ ਦਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ...
  • fb
  • twitter
  • whatsapp
  • whatsapp
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 4 ਜੁਲਾਈ

Advertisement

ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ ਸਭ ਤੋ ਛੋਟੀ ਉਮਰ ਦੇ ਛੇ ਸਾਲਾ ਬੱਚੇ ਤੇਗਬੀਰ ਸਿੰਘ ਦਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿਰੋਪਾ ਭੇਟ ਕਰਕੇ ਸਨਮਾਨ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤੇਗ਼ਬੀਰ ਸਿੰਘ ਦਾ ਸਮੁੱਚਾ ਪਰਿਵਾਰ ਗੁਰਸਿੱਖ ਹੈ ਅਤੇ ਬੱਚੇ ਨੇ ਛੋਟੀ ਉਮਰ ਵਿੱਚ ਉੱਚੀ ਚੋਟੀ ਸਰ ਕਰਕੇ ਸਮੁੱਚੀ ਸਿੱਖ ਕੌਮ ਦਾ ਨਾਮ ਦੇਸ਼ ਦੁਨੀਆ ਅੰਦਰ ਚਮਕਾਇਆ ਹੈ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਤੇਗ਼ਬੀਰ ਸਿੰਘ ਦੇ ਪਿਤਾ ਸੁਖਿੰਦਰ ਦੀਪ ਸਿੰਘ, ਮਾਤਾ ਡਾ. ਮਨਪ੍ਰੀਤ ਕੌਰ, ਭੈਣ ਪਵਿਤਜੋਤ ਕੌਰ, ਨਾਨਾ ਗੁਰਚਰਨ ਸਿੰਘ, ਦਾਦੀ ਨਰਿੰਦਰਜੀਤ ਕੌਰ ਤੇ ਪੜਨਾਨੀ ਬੀਬੀ ਬਲਵਿੰਦਰ ਕੌਰ ਨੂੰ ਵੀ ਸਿੰਘ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ।

Advertisement
×