ਖੇਤਰੀ ਪ੍ਰਤੀਨਿਧ
ਪਟਿਆਲਾ, 31 ਮਈ
ਆਪਣੀਆਂ ਮੰਗਾਂ ਲਈ ਪੰਜਾਬ ਭਰ ਦੇ ਸਮੂਹ ਤਹਿਸੀਲਦਰ ਅਤੇ ਨਾਇਬ ਤਹਿਸੀਲਦਾਰ ਪਹਿਲੀ ਅਤੇ ਦੋ ਜੂਨ ਨੂੰ ਸਮੂਹਿਕ ਛੁੱਟੀ ’ਤੇ ਰਹਿਣਗੇ, ਜਿਸ ਕਾਰਨ ਹੁਣ ਤਹਿਸੀਲਾਂ ਨਾਲ ਸਬੰਧਤ ਕੰਮ ਸੋਮਵਾਰ ਨੂੰ ਹੀ ਹੋ ਸਕਣਗੇ। ਕਿਉਂਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਜਦਕਿ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੈਸੇ ਹੀ ਛੁੱਟੀ ਹੁੰਦੀ ਹੈ। ਇਹ ਫੈਸਲਾ ‘ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ’ ਵੱਲੋਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਦੀਆਂ ਰਜਿਸਟਰੀਆਂ ਕਰਨ ਦੇ ਮਾਮਲੇ ਵਿੱਚ ਦੋ ਤਹਿਸੀਲਦਾਰਾਂ ਤੇ ਇੱਕ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਬਹਾਲੀ ਲਈ ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ’ਤੇ ਜਾਣ ਫ਼ੈਸਲਾ ਲਿਆ ਹੈ।