ਤੇਜਿੰਦਰ ਮਹਿਤਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ, ਸਿਹਤ ਮੰਤਰੀ ਅਤੇ ਬਰਸਟ ਨੇ ਕੀਤੀ ਸ਼ਿਰਕਤ
Advertisement
‘ਆਪ’ ਦੇ ਟਕਸਾਲੀ ਆਗੂ ਕੌਂਸਲਰ ਅਤੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲ਼ ਲਿਆ ਹੈ। ਇਸ ਸਬੰਧੀ ਹੋਏ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਆਪ ਦੇ ਸੂਬਾਈ ਬੁਲਾਰੇ ਬਲਤੇਜ ਪੰਨੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਦੇਵ ਮਾਨ, ਪੀਆਰਟੀਸੀ ਦੇ ਚੇਅਰਮੈਨ ਰਣਜੋਧ ਹਡਾਣਾ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਢਿੱਲੋਂ, ਮੇਅਰ ਕੁੰਦਰ ਗੋਗੀਆ ਮੌਜੂਦ ਸਨ। ਮੁੱਢ ਤੋਂ ਹੀ ‘ਆਪ’ ਨਾਲ ਜੁੜੇ ਚੱਲੇ ਆ ਰਹੇ ਅਤੇ ਪਾਰਟੀ ਸਫ਼ਾਂ ’ਚ ਚੰਗੀ ਪੈਂਠ ਰੱਖਦੇ ਤੇਜਿੰਦਰ ਮਹਿਤਾ ਨੇ ਆਪਣੀ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲਿਆ।
Advertisement
Advertisement
