ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਪੰਚ ਨੂੰ ਕਤਲ ਕਰਨ ਦੇ ਦੋਸ਼ ਹੇਠ ਦਸ ਗ੍ਰਿਫ਼ਤਾਰ

ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਰਪੰਚ ’ਤੇ 15 ਨੂੰ ਕੀਤਾ ਸੀ ਹਮਲਾ; ਅਦਾਲਤ ਨੇ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ
ਪੁਲੀਸ ਦੀ ਗ੍ਰਿਫ਼ਤ ਵਿੱਚ ਮੁਲਜ਼ਮ।
Advertisement

ਰਾਜਿੰਦਰ ਵਰਮਾ

ਭਦੌੜ, 21 ਦਸੰਬਰ

Advertisement

ਇੱਥੋਂ ਨੇੜਲੇ ਪਿੰਡ ਛੰਨਾਂ ਗੁਲਾਬ ਸਿੰਘ ਵਾਲਾ ਦੇ ਸਰਪੰਚ ਦੇ ਕਤਲ ਦੇ ਦੋਸ਼ ਹੇਠ ਭਦੌੜ ਪੁਲੀਸ ਨੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂ ਕਿ 10 ਜਣੇ ਹਾਲੇ ਵੀ ਫ਼ਰਾਰ ਹਨ। ਪੁਲੀਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। 15 ਦਸੰਬਰ ਨੂੰ ਹਮਲਾਵਰਾਂ ਨੇ ਸਰਪੰਚ ਸੁਖਜੀਤ ਸਿੰਘ ਨੂੰ ਕਤਲ ਕਰ ਦਿੱਤਾ ਸੀ। ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਛੰਨਾਂ ਗੁਲਾਬ ਸਿੰਘ ਵਾਲਾ ਦੇ ਸਰਪੰਚ ਦੇ ਕਤਲ ਦੇ ਦੋਸ਼ ਹੇਠ ਪਰਦੀਪ ਸਿੰਘ, ਜਸਵੀਰ ਸਿੰਘ ਜੱਸਾ, ਲਖਵੀਰ ਸਿੰਘ ਫ਼ੌਜੀ, ਰਣਜੀਤ ਸਿੰਘ ਮਿੱਠੂ, ਗੁਰਚਰਨ ਸਿੰਘ, ਬਲਜੀਤ ਸਿੰਘ ਉਰਫ਼ ਭੱਲ, ਸਤਵਿੰਦਰ ਸਿੰਘ ਫੱਲਾ, ਨਿਰਪਾਲ ਸਿੰਘ, ਨਰੈਣ ਸਿੰਘ ਸਾਰੇ ਵਾਸੀ ਛੰਨਾਂ ਗੁਲਾਬ ਸਿੰਘ ਅਤੇ ਦਲਜੀਤ ਸਿੰਘ ਵਾਸੀ ਢਿਪਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ, ਜਸ਼ਨਦੀਪ ਸਿੰਘ, ਅਕਾਸ਼ਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਮਨ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਭਿੰਦਰ ਸਿੰਘ, ਅਵਤਾਰ ਸਿੰਘ ਤੇ ਕੁਲਵਿੰਦਰ ਸਿੰਘ ਫ਼ੌਜੀ ਅਜੇ ਫ਼ਰਾਰ ਹਨ। ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਜੱਸਾ ਨੇ ਸਰਪੰਚ ਸੁਖਜੀਤ ਸਿੰਘ ਦੇ ਢਿੱਡ ਵਿੱਚ ਬਰਛਾ ਮਾਰਿਆ ਸੀ ਅਤੇ ਗੁਰਚਰਨ ਸਿੰਘ ਨੇ ਗੋਲੀਆਂ ਚਲਾਈਆਂ ਸਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਅੰਬੂ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Advertisement