ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੰਡੀ ਮਜ਼ਦੂਰਾਂ ਦੇ ਲੇਬਰ ਰੇਟ ’ਚ ਦਸ ਫ਼ੀਸਦ ਦਾ ਵਾਧਾ

ਸਰਕਾਰ ਨੇ ਪ੍ਰਤੀ ਬੋਰੀ 17.50 ਰੁ. ਤੋਂ ਵਧਾ ਕੇ 19.26 ਰੁ. ਕੀਤਾ ਲੇਬਰ ਰੇਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਮੀਟਿੰਗ ਦੀ ਅਗਵਾਈ ਕਰਦੇ ਹੋਏ।
Advertisement

ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੇ ਲੇਬਰ ਰੇਟ ਵਿੱਚ ਦਸ ਫ਼ੀਸਦ ਦਾ ਵਾਧਾ ਕਰ ਦਿੱਤਾ ਹੈ। ਇਸ ਦੌਰਾਨ ਸੂਬਾ ਸਰਕਾਰ ਨੇ ਅਗ਼ਾਮੀ ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਸੂਬੇ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ। ਇਹ ਫ਼ੈਸਲਾ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਪਹਿਲਾਂ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਪ੍ਰਤੀ ਬੋਰੀ ਦਿੱਤਾ ਜਾਂਦਾ ਸੀ, ਜਿਸ ਨੂੰ ਵਧਾ ਕੇ 19.26 ਰੁਪਏ ਪ੍ਰਤੀ ਬੋਰੀ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਪ੍ਰਤੀ ਬੋਰੀ ਲੇਬਰ ਰੇਟ ਵਿੱਚ 1.76 ਰੁਪਏ ਦਾ ਵਾਧਾ ਹੋਇਆ ਹੈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ ਦਸ ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਹੈ। ਇਹ ਵਾਧਾ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਰਾਹਤ ਦੇਵੇਗਾ। ਇਸ ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਹੋਈ। ਸ੍ਰੀ ਬਰਸਟ ਨੇ ਕਿਹਾ ਕਿ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੰਡੀਆਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸਾਰਿਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

Advertisement

Advertisement