ਸਮਰਾਲਾ ਦੇ ਪਿੰਡ ’ਚ ਮਤਰੇਏ ਪਿਤਾ ਨੇ ਆਪਣੀ 10 ਸਾਲਾ ਧੀ ਨਾਲ ਜਬਰ-ਜਨਾਹ ਕੀਤਾ। ਇਸ ਘਟਨਾ ਬਾਰੇ ਉਦੋਂ ਪਤਾ ਲੱਗਿਆ ਜਦੋਂ ਪੀੜਤਾ ਨੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਇਸ ਮਗਰੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਵੱਲੋਂ ਬੱਚੀ ਨੂੰ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ ਤੇ ਉਸ ਦੀ ਮੈਡੀਕਲ ਜਾਂਚ ਕਰਵਾਈ ਗਈ। ਸਮਰਾਲਾ ਪੁਲੀਸ ਦੇ ਐੱਸ ਐੱਚ ਓ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਦੋ ਘੰਟਿਆਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਕਤਲ ਕੇਸ ਵਿੱਚ ਅੱਠ ਸਾਲ ਜੇਲ੍ਹ ਕੱਟ ਕੇ ਇਸੇ ਸਾਲ ਵਾਪਸ ਆਇਆ ਸੀ। ਪੀੜਤ ਬੱਚੀ ਦੀ ਮਾਂ ਨੇ ਛੇ ਮਹੀਨੇ ਪਹਿਲਾਂ ਹੀ ਦੂਜਾ ਵਿਆਹ ਕਰਵਾਇਆ ਸੀ।