DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਪੂਰਥਲਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦੋ ਧਿਰਾਂ ਵਿਚਕਾਰ ਬਣਿਆ ਤਣਾਅ ਦਾ ਮਾਹੌਲ; ਪੁਲੀਸ ਨੇ ਦਿੱਤਾ ਦਖਲ

ਜ਼ਖਮੀਆਂ ਨੂੰ ਇਲਾਜ ਲਈ ਕੀਤਾ ਗਿਆ ਰੈਫਰ

  • fb
  • twitter
  • whatsapp
  • whatsapp
Advertisement

ਬੀਤੀ ਰਾਤ ਕਪੂਰਥਲਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਉਸ ਸਮੇਂ ਡਰ ਦਾ ਮਾਹੌਲ ਬਣ ਗਿਆ, ਜਦੋਂ ਦੋ ਧਿਰਾਂ ਦੇ ਮੈਂਬਰ ਕਥਿਤ ਤੌਰ 'ਤੇ ਹਸਪਤਾਲ ਦੇ ਅੰਦਰ ਹੀ ਹਿੰਸਕ ਝੜਪ ਵਿੱਚ ਉਤਰ ਆਏ। ਹਾਲਾਤ ਇਸ ਹੱਦ ਤੱਕ ਤਣਾਅਪੂਰਨ ਹੋ ਗਏ ਕਿ ਡਿਊਟੀ ਡਾਕਟਰ ਨੂੰ ਤੁਰੰਤ ਪੁਲੀਸ ਨੂੰ ਸੂਚਨਾ ਦੇਣੀ ਪਈ।

ਜਾਣਕਾਰੀ ਅਨੁਸਾਰ, ਦੋਵਾਂ ਧਿਰਾਂ ਵਿੱਚ ਪਹਿਲਾਂ ਪਿੰਡ ਬੂਟ ਵਿਖੇ ਕਿਸੇ ਮੁੱਦੇ ਨੂੰ ਲੈ ਕੇ ਝੜਪ ਹੋਈ ਸੀ, ਜਿਸ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਕਪੂਰਥਲਾ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਜਦੋਂ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਸਨ, ਤਾਂ ਦੂਜੀ ਧਿਰ ਦੇ ਕੁਝ ਮੈਂਬਰ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰ ਲੈ ਕੇ ਹਸਪਤਾਲ ਪਹੁੰਚ ਗਏ।

Advertisement

ਐਮਰਜੈਂਸੀ ਵਾਰਡ ਦੇ ਮਿੰਨੀ-ਓ ਟੀ ਦੇ ਅੰਦਰ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੋਵਾਂ ਧਿਰਾਂ ਵਿਚਕਾਰ ਮੁੜ ਤੋਂ ਝੜਪ ਹੋਣ ਦਾ ਖ਼ਤਰਾ ਬਣ ਗਿਆ। ਸਥਿਤੀ ਦੀ ਗੰਭੀਰਤਾ ਨੂੰ ਭਾਂਪਦਿਆਂ ਡਿਊਟੀ ਡਾਕਟਰ ਨੇ ਪੁਲੀਸ ਨੂੰ ਸੂਚਨਾ ਦਿੱਤੀ।

Advertisement

ਇੱਕ ਪੀ ਸੀ ਆਰ ਟੀਮ, ਡੀ ਐੱਸ ਪੀ ਸਬ-ਡਿਵੀਜ਼ਨ ਸ਼ੀਤਲ ਸਿੰਘ ਅਤੇ ਹੋਰ ਪੁਲੀਸ ਮੁਲਾਜ਼ਮਾਂ ਸਮੇਤ ਹਸਪਤਾਲ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਂਦਾ।

ਡੀ ਐੱਸ ਪੀ ਸ਼ੀਤਲ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਪਹਿਲਾਂ ਪਿੰਡ ਬੂਟ ਵਿੱਚ ਝੜਪ ਕੀਤੀ ਸੀ ਅਤੇ ਬਾਅਦ ਵਿੱਚ ਇਲਾਜ ਲਈ ਸਿਵਲ ਹਸਪਤਾਲ ਪਹੁੰਚ ਗਏ ਸਨ। ਪੁਲੀਸ ਨੂੰ ਹਸਪਤਾਲ ਵਿੱਚ ਦੋਵਾਂ ਧਿਰਾਂ ਵਿਚਕਾਰ ਮੁੜ ਟਕਰਾਅ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਦਖ਼ਲ ਦਿੱਤਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਡਿਊਟੀ ਡਾਕਟਰ ਡਾ. ਸਾਹਿਲ ਗਰਗ ਨੇ ਦੱਸਿਆ ਕਿ ਘਟਨਾ ਵਿੱਚ ਕਰੀਬ ਅੱਠ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਅੱਗੇ ਦੇ ਇਲਾਜ ਲਈ ਉੱਚ ਮੈਡੀਕਲ ਕੇਂਦਰ ਰੈਫ਼ਰ ਕਰ ਦਿੱਤਾ ਗਿਆ।

Advertisement
×