DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਦੇ ਵੋਕੇਸ਼ਨਲ ਅਧਿਆਪਕਾਂ ਤੇ ਪੁਲੀਸ ਵਿਚਕਾਰ ਖਿੱਚ-ਧੂਹ

ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਰੋਸ ਧਰਨਾ ਲਾਉਣ ਪੁੱਜੇ ਸਨ ਅਧਿਆਪਕ

  • fb
  • twitter
  • whatsapp
  • whatsapp
featured-img featured-img
ਅਧਿਆਪਕਾਂ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਤੋਂ ਰੋਕਦੀ ਹੋਈ ਪੁਲੀਸ।
Advertisement

ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅੱਜ ਐੱਨ ਐੱਸ ਕਿਊ ਐਫ ਵੋਕੇਸ਼ਨਲ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ। ਤਣਾਅਪੂਰਨ ਮਾਹੌਲ ਵਿੱਚ ਪ੍ਰਦਰਸ਼ਨਕਾਰੀ ਵੋਕੇਸ਼ਨਲ ਅਧਿਆਪਕਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਵੋਕੇਸ਼ਨਲ ਅਧਿਆਪਕ ਕੋਠੀ ਅੱਗੇ ਪੱਕਾ ਰੋਸ ਧਰਨਾ ਲਾਉਣ ਪੁੱਜੇ ਸਨ, ਜੋ ਸਿੱਖਿਆ ਵਿਭਾਗ ਵਿਚ ਰਲੇਵਾਂ ਕਰ ਕੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੈਂਕੜੇ ਵੋਕੇਸ਼ਨਲ ਅਧਿਆਪਕ ਐੱਨ ਐੱਸ ਕਿਊ ਐੱਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੀ ਅਗਵਾਈ ਹੇਠ ਅੱਜ ਕੌਮੀ ਸ਼ਾਹਰਾਹ-7 ਦੇ ਪਟਿਆਲਾ-ਸੰਗਰੂਰ ਬਾਈਪਾਸ ਨੇੜੇ ਇਕੱਠੇ ਹੋਏ, ਜਿੱਥੋਂ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਉਹ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਪੁਲੀਸ ਵੱਲੋਂ ਸਖ਼ਤ ਨਾਕੇਬੰਦੀ ਕਰ ਕੇ ਉਨ੍ਹਾਂ ਨੂੰ ਰੋਕ ਲਿਆ ਗਿਆ। ਖਿੱਚ-ਧੂਹ ਮਗਰੋਂ ਕਰੀਬ 70-80 ਜਣਿਆਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਕੇ ਵੱਖ-ਵੱਖ ਥਾਣਿਆਂ ’ਚ ਬੰਦ ਕਰ ਦਿੱਤਾ। ਆਗੂ ਭੁਪਿੰਦਰ ਸਿੰਘ ਰੋਪੜ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ 11 ਅਗਸਤ ਦੀ ਮੀਟਿੰਗ ਤੈਅ ਕਰਵਾ ਦਿੱਤੀ ਗਈ ਅਤੇ ਅਧਿਆਪਕਾਂ ਨੂੰ ਛੱਡ ਦਿੱਤਾ ਗਿਆ। ਇਸ ਮੌਕੇ ਫਰੰਟ ਦੇ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ , ਗੁਰਜੀਤ ਸਿੰਘ ਬਠਿੰਡਾ, ਮਹਿਤਾਬ ਸਿੰਘ ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 3,670 ਵੋਕੇਸ਼ਨਲ ਅਧਿਆਪਕ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਸਰਕਾਰ ਨੇ 12 ਸਾਲਾਂ ਤੋਂ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਸਰਕਾਰ ਅਤੇ ਵਿਭਾਗ ਵੱਲੋਂ ਹਾਲੇ ਤੱਕ ਅਧਿਆਪਕਾਂ ਦੇ ਹੱਕ ਵਿਚ ਕੋਈ ਨੀਤੀ ਨਹੀਂ ਬਣਾਈ ਗਈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਗੁਪਤ ਅਤੇ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ।

Advertisement
Advertisement
×