ਮੁਹਾਲੀ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਦੀਆਂ ਤਰੀਕਾਂ ਨਿਰਧਾਰਿਤ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਪ੍ਰੀ ਵੋਕੇਸ਼ਨਲ, ਵੋਕੇਸ਼ਨਲ, ਐੱਨਐੱਸਕਿਊਐੱਫ਼ ਅਤੇ ਸਾਲਾਨਾ ਪ੍ਰਯੋਗੀ ਪ੍ਰੀਖਿਆ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ, ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਵਧਾਉਣ ਦੀ ਪ੍ਰਯੋਗੀ ਪ੍ਰੀਖਿਆ ਕਰਮਵਾਰ 23 ਮਈ ਤੋਂ 2 ਜੂਨ ਤੱਕ ਅਤੇ 27 ਮਈ ਤੋਂ 8 ਜੂਨ ਤੱਕ ਕਰਵਾਈ ਜਾ ਰਹੀ ਹੈ।