DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਤਿਵਾਦੀ ਮੌਡਿਊਲ ਦਾ ਪਰਦਾਫਾਸ਼; ਛੇ ਪਿਸਤੌਲਾਂ ਸਣੇ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਏ ਗਏ ਸਨ ਹਥਿਆਰ
  • fb
  • twitter
  • whatsapp
  • whatsapp
Advertisement

ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 21 ਜੂਨ

Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬਰਤਾਨੀਆ ਆਧਾਰਿਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ ਸਮਰਥਕ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅਤਿਵਾਦੀ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਪਿੰਡ ਜਲਾਲਉਸਮਾ ਦਾ ਰਹਿਣ ਵਾਲਾ ਹੈ। ਮੁਲਜ਼ਮ ਕੋਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਏ ਗਏ ਚਾਰ 9 ਐੱਮਐੱਮ ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਮੌਡਿਊਲ ਚਲਾ ਰਿਹਾ ਵਿਦੇਸ਼ੀ ਹੈਂਡਲਰ ਧਰਮਾ ਸੰਧੂ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਸ ਵੱਡੇ ਨੈੱਟਵਰਕ ਦਾ ਪਤਾ ਲਗਾਉਣ ਸਬੰਧੀ ਜਾਂਚ ਕਰ ਰਹੀ ਹੈ।

ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਖ਼ਤਾ ਇਤਲਾਹ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਪੁੱਛ-ਪੜਤਾਲ ਦੌਰਾਨ ਖੁਲਾਸਾ ਕੀਤਾ ਕਿ ਹਥਿਆਰ ਡਰੋਨ ਰਾਹੀਂ ਪਹੁੰਚਾਏ ਗਏ ਸਨ ਅਤੇ ਦਹਿਸ਼ਤੀ ਗਤੀਵਿਧੀਆਂ ਲਈ ਵਰਤੇ ਜਾਣੇ ਸਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਿਆ ਕਿ ਮੁਲਜ਼ਮ ਓਂਕਾਰ ਵਿਦੇਸ਼ੀ ਹੈਂਡਲਰਾਂ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਸਰਗਰਮ ਕੀਤੇ ਗਏ ਸਲਿਪਰ ਸੈੱਲ ਦਾ ਹਿੱਸਾ ਸੀ। ਕਮਿਸ਼ਨਰ ਨੇ ਕਿਹਾ ਕਿ ਇਹ ਹਥਿਆਰ ਸੂਬੇ ਵਿੱਚ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਅਤੇ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਕਾਰਕੁਨਾਂ ਵਿੱਚ ਵੰਡੇ ਜਾਣੇ ਸਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਮਕਬੂਲਪੁਰਾ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
×