ਅਕਾਲੀ ਦਲ ਨੇ ਸ਼ਗਨ ਸ਼ਕੀਮ ਸਬੰਧੀ ਮੁੱਖ ਮੰਤਰੀ ਤੋਂ ਸਪੱਸ਼ਟੀਕਰਨ ਮੰਗਿਆ

ਅਕਾਲੀ ਦਲ ਨੇ ਸ਼ਗਨ ਸ਼ਕੀਮ ਸਬੰਧੀ ਮੁੱਖ ਮੰਤਰੀ ਤੋਂ ਸਪੱਸ਼ਟੀਕਰਨ ਮੰਗਿਆ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 27 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਪਿਛਲੇ ਸੱਤ ਮਹੀਨਿਆਂ ਤੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀ ਤੇ ਹੋਰ ਪਛੜੇ ਵਰਗਾਂ ਦੀਆਂ ਲੜਕੀਆਂ ਨੂੰ ਸ਼ਗਨ ਦੀ ਰਾਸ਼ੀ ਨਾ ਮਿਲਣ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਸਪੱਸ਼ਟੀਕਰਨ ਮੰਗਿਆ ਹੈ। ਦਲ ਦੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸੂਬੇ ਵਿਚ 20 ਹਜ਼ਾਰ ਲਾਭਪਾਤਰੀਆਂ ਨੂੰ ਸ਼ਗਨ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ। ਸ੍ਰੀ ਟੀਨੂੰ ਨੇ ਕਿਹਾ ਕਿ ਸਰਕਾਰ ਆਸ਼ੀਰਵਾਦ ਸਕੀਮ ਤਹਿਤ ਰਾਸ਼ੀ 21,000 ਰੁਪਏ ਤੋਂ ਵਧਾ ਕੇ 51,000 ਰੁਪਏ ਕਰਨ ਦਾ ਵਾਅਦਾ ਅਪਰੈਲ 2017 ਤੋਂ ਨਿਭਾਉਣ ਵਿਚ ਅਸਫ਼ਲ ਰਹੀ ਹੈ ਜਦ ਕਿ ਇਸ ਨੇ ਇਸੇ ਸਾਲ ਜੁਲਾਈ ਤੋਂ ਇਹ ਵਾਧਾ 51,000 ਰੁਪਏ ਕੀਤੇ ਜਾਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਜੁਲਾਈ ਤੋਂ ਹੁਣ ਤੱਕ ਵੀ ਕਿਸੇ ਇਕ ਵੀ ਲਾਭਪਾਤਰੀ ਨੂੰ ਵਧੀ ਹੋਈ ਸ਼ਗਨ ਦੀ ਰਾਸ਼ੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਕੱਲੇ ਜਲੰਧਰ ਅਤੇ ਹੁਸ਼ਿਆਰਪੁਰ ਵਿਚ ਹੀ 3200 ਲਾਭਪਾਤਰੀ ਹਨ ਜਿਨ੍ਹਾਂ ਨੂੰ ਸ਼ਗਨ ਸਕੀਤ ਤਹਿਤ ਰਾਸ਼ੀ ਨਹੀਂ ਮਿਲੀ ਜਦਕਿ ਕੁੱਲ ਮਿਲਾ ਕੇ 20 ਹਜ਼ਾਰ ਤੋਂ ਜ਼ਿਆਦਾ ਲਾੜੀਆਂ ਹਨ ਜੋ ਸਕੀਮ ਤਹਿਤ ਆਪਣੇ ਬਕਾਏ ਉਡੀਕ ਰਹੀਆਂ ਹਨ। ਅਕਾਲੀ ਦਲ ਦੇ ਬੁਲਾਰੇ ਨੇ ਇਹ ਵੀ ਮੰਗ ਕੀਤੀ ਕਿ ਸਾਬਕਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਐੱਸਸੀ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਘੁਟਾਲੇ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਐੱਸਸੀ ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All