ਚੰਡੀਗੜ੍ਹ (ਟਨਸ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਰਹੂਮ ਗਾਇਕ-ਗੀਤਕਾਰ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨ ਪ੍ਰੀਤ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਪੰਜਾਬ ਪੁਲੀਸ ਨੇ ਕਿਹਾ ਹੈ ਕਿ ਪਹਿਲੀ ਨਜ਼ਰੇ ਇਸ ਗੱਲ ਦੇ ਕਾਫ਼ੀ ਸਬੂਤ ਮਿਲੇ ਹਨ ਕਿ ਪਿਛਲੇ ਸਾਲ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦੀ ਹੱਤਿਆ ਵਿਚ ਸ਼ਗਨ ‘ਮੁੱਖ ਸਾਜ਼ਿਸ਼ਕਾਰ’ ਸੀ। ਜਸਟਿਸ ਅਨੂਪ ਚਿਤਕਾਰਾ ਅੱਗੇ ਸਟੇਟਸ ਰਿਪੋਰਟ ਪੇਸ਼ ਕਰਦਿਆਂ ਡੀਐੱਸਪੀ ਸੁਖਨਾਜ਼ ਸਿੰਘ ਨੇ ਕਿਹਾ ਕਿ ਤੱਥਾਂ ਤੇ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਸ਼ਗਨ ਦੀ ਭੂਮਿਕਾ ਸਾਹਮਣੇ ਆਈ ਹੈ। ਦਾਅਵਾ ਕੀਤਾ ਸੀ ਕਿ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੋਂ ਗੰਭੀਰ ਖ਼ਤਰਾ ਹੈ।