ਅੰਮ੍ਰਿਤਸਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਯਤਨਾਂ ਨਾਲ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਬੇਟ ਨਾਲ ਸਬੰਧਤ 45 ਸਾਲਾ ਸੁਖਵਿੰਦਰ ਸਿੰਘ ਦੀ ਲਾਸ਼ ਅੱਜ ਦੁਬਈ ਤੋਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲਿਆਂਦੀ ਗਈ। ਟਰੱਸਟ ਦੇ ਬਾਨੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਕਈ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਨ ਲਈ ਦੁਬਈ ਗਿਆ ਸੀ ਪਰ ਬੀਤੀ 21-22 ਸਤੰਬਰ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸੁਖਵਿੰਦਰ ਦੀ ਲਾਸ਼ ਭਾਰਤ ਭੇਜ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੇਹ ਲੈਣ ਪਹੁੰਚੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਟਰੱਸਟ ਦਾ ਧੰਨਵਾਦ ਕੀਤਾ। -ਟ੍ਰਿਬਿਊਨ ਨਿਊਜ਼ ਸਰਵਿਸ