ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜਨਵਰੀ
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਸਬ-ਕਮੇਟੀ ਨੇ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।