ਪੱਤਰ ਪ੍ਰੇਰਕ
ਗੁਰੂਹਰਸਹਾਏ, 17 ਅਕਤੂਬਰ
ਸ਼ਹਿਰ ਦੇ ਨਾਲ ਲੱਗਦੇ ਪਿੰਡ ਬੋਹੜੀਆਂ ਦੇ ਇਕ ਨੌਜਵਾਨ ਨੂੰ ਕਾਰ ਸਵਾਰ ਵਿਅਕਤੀਆਂ ਨੇ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਪਿੰਡ ਬੋਹੀਆ ਵਿੱਚ ਦੇਰ ਸ਼ਾਮ ਚੌਕ ਵਿੱਚ ਖੜ੍ਹੇ ਸੁਖਵਿੰਦਰ ਸਿੰਘ (30) ’ਤੇ ਕਾਰ ਵਿੱਚ ਸਵਾਰ ਹੋ ਕੇ ਆਏ ਚਾਰ-ਪੰਜ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸ਼ਹਿਰ ਦੇ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਕਿਸੇ ਹੋਰ ਹਸਪਤਾਲ ਲੈ ਕੇ ਜਾਣ ਲਈ ਕਿਹਾ। ਇਸ ’ਤੇ ਨੌਜਵਾਨ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇੱਥੇ ਵੀ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਫ਼ਰੀਦਕੋਟ ਰੈਫਰ ਕਰ ਦਿੱਤਾ। ਡੀਐੱਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਮਲਾਵਰਾਂ ਨੇ ਸੁਖਵਿੰਦਰ ਸਿੰਘ ’ਤੇ ਕਈ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਇਕ ਗੋਲੀ ਉਸ ਨੂੰ ਲੱਗੀ ਹੈ।੍