DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੇੜ੍ਹੀ ਫ਼ੜੀ ਵਾਲਿਆਂ ਦੀ ਹੋਈ ਜਿੱਤ; ਪ੍ਰਦਰਸ਼ਨ ਤੋਂ ਬਾਅਦ ਰੇੜ੍ਹੀਆਂ ਲਗਵਾਉਣ ਲਈ ਮੰਨਿਆ ਪ੍ਰਸ਼ਾਸਨ

ਦੋ ਹਫ਼ਤੇ ਪਹਿਲਾਂ ਜ਼ਬਰੀ ਰੇੜ੍ਹੀਆਂ ਚੁੱਕ ਕੇ ਲੈ ਗਿਆ ਸੀ ਪ੍ਰਸ਼ਾਸਨ, ਐਸਐਸਪੀ ਉੱਚ ਪੁਲੀਸ ਅਧਿਕਾਰੀ ਅਤੇ ਸਿਵਲ ਪ੍ਰਸ਼ਾਸਨ ਨੇ ਮਸਲੇ ਦਾ ਹੱਲ ਕੱਢਣ ਲਈ ਆਗੂਆਂ ਨਾਲ ਕੀਤੀਆਂ ਮੀਟਿੰਗਾਂ।

  • fb
  • twitter
  • whatsapp
  • whatsapp
featured-img featured-img
ਜਲਾਲਾਬਾਦ ਅਨਾਜ ਮੰਡੀ ਦੀਆਂ ਤਸਵੀਰਾਂ।
Advertisement

ਜਲਾਲਾਬਾਦ ਦੀ ਅਨਾਜ ਮੰਡੀ ਵਿੱਖੇ ਬਣੇ ਰੇੜ੍ਹੀ ਫੜੀ ਵਾਲਿਆਂ ਵਾਸਤੇ ਸ਼ੈਡ ਵਿੱਚ ਰੇੜ੍ਹੀ ਫ਼ੜੀ ਦਾ ਕੰਮ ਕਰਨ ਵਾਲਿਆਂ ਦੀਆਂ ਰੇੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਅਗਵਾਈ ਵਿੱਚ 16 ਦਿਨਾਂ ਤੋਂ ਚੱਲ ਰਹੇ ਸੰਘਰਸ਼ ਦੀ ਉਸ ਵੇਲੇ ਜਿੱਤ ਹੋਈ, ਜਦੋਂ ਲੜ ਰਹੀਆਂ ਜਥੇਬੰਦੀਆਂ ਨੇ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਰੇੜ੍ਹੀ ਫ਼ੜੀ ਵਾਲਿਆਂ ਦੀਆਂ ਰੇੜ੍ਹੀਆਂ ਲਵਾ ਕੇ ਉਨ੍ਹਾਂ ਨੂੰ ਸਬਜ਼ੀ ਅਤੇ ਫਰੂਟ ਵੇਚਣ ਲਈ ਲਾ ਦਿੱਤਾ।

ਜਲਾਲਾਬਾਦ ਅਨਾਜ ਮੰਡੀ ਦੀਆਂ ਤਸਵੀਰਾਂ।
ਜਲਾਲਾਬਾਦ ਅਨਾਜ ਮੰਡੀ ਦੀਆਂ ਤਸਵੀਰਾਂ।

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਇਸ ਸੰਘਰਸ਼ ਵਿੱਚ ਲਗਾਤਾਰ ਲੜੀਵਾਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਚੱਲ ਰਹੀ ਹੈ। ਇਸੇ ਸਮੇਂ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕੁਝ ਜਥੇਬੰਦੀਆਂ ਨੇ ਹਮਾਇਤ ਕਰਦਿਆਂ ਇੱਕ ਕਮੇਟੀ ਬਣਾ ਕੇ ਕੱਲ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ ਕਿ ਜੇਕਰ ਪ੍ਰਸ਼ਾਸਨ ਨੇ ਕਿਰਤੀ ਗ਼ਰੀਬ ਰੇੜ੍ਹੀ ਫ਼ੜੀ ਵਾਲਿਆਂ ਦੀਆਂ ਪਹਿਲਾਂ ਲਗਾਤਾਰ ਕਈ ਸਾਲਾਂ ਤੋਂ ਲੱਗ ਰਹੀਆ ਰੇੜ੍ਹੀਆਂ ਨੂੰ ਉੱਥੇ ਲਗਾਉਣ ਦੀ ਆਗਿਆ ਨਾ ਦਿੱਤੀ ਤਾਂ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੀਆਂ।

Advertisement

ਹਾਲਾਂਕਿ ਜ਼ਿਲ੍ਹਾ ਪੁਲੀਸ ਨੇ ਆਗੂਆਂ ਨਾਲ ਮੀਟਿੰਗ ਕੀਤੀ , ਜਿਸ ਤੋਂ ਬਾਅਦ ਇਸ ਮਸਲੇ ਦਾ ਹੱਲ ਕੱਢਿਆ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਇਸ ਨੂੰ ਆਪਣੀ ਜਿੱਤ ਕਰਾਰ ਦਿੱਤਾ।

Advertisement

Advertisement
×