ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਸਤੰਬਰ
ਸਤਿਕਾਰ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਵਿਖਾਵਾ ਕੀਤਾ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਇਸ ਮਾਮਲੇ ਦੀ ਨਿਆਂਇਕ ਜਾਂਚ ਕਰਾਉਣ ਦੀ ਮੰਗ ਕੀਤੀ ਗਈ। ਸਿੱਖ ਕਾਰਕੁਨਾਂ ਨੇ ਮੀਂਹ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਖ ਦਫਤਰ ਬਾਹਰ ਸੰਕੇਤਕ ਧਰਨਾ ਦਿੱਤਾ ਅਤੇ ਮਗਰੋਂ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਇਕ ਮੰਗ ਪੱਤਰ ਦਿੱਤਾ ਹੈ। ਇਹ ਮੰਗ ਪੱਤਰ ਪੰਜਾਬ ਸਰਕਾਰ ਦੇ ਨਾਂ ਭੇਜਿਆ ਗਿਆ ਹੈ। ਰੋਸ ਧਰਨਾ ਦੇਣ ਵਾਲਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਸੁਖਜੀਤ ਸਿੰਘ ਖੋਸੇ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਨਿਸ਼ਾਨ ਸਿੰਘ, ਸਿਕੰਦਰ ਸਿੰਘ, ਸਰਵਣ ਸਿੰਘ ਤੇ ਹੋਰ ਸ਼ਾਮਲ ਸਨ।