DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਮਹੂਰੀ ਹੱਕਾਂ ਦਾ ਘਾਣ ਕਰ ਰਿਹੈ ਕੇਂਦਰ: ਡੱਲੇਵਾਲ

ਢਾਬੀ ਗੁੱਜਰਾਂ ਬਾਰਡਰ ’ਤੇ ਨੰਗੇ ਧਡ਼ ਮੁਜ਼ਾਹਰੇ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ।
Advertisement

ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਨੇ ਕਿਸਾਨਾਂ ਨੂੰ ਦਿੱਲੀ ਦੇ ਜੰਤਰ ਮੰਤਰ ’ਤੇ ਜਾਣ ਤੋਂ ਰੋਕਣ ਦੇ ਰੋਸ ਵਜੋਂ 19 ਅਗਸਤ ਨੂੰ ਢਾਬੀ ਗੁੱਜਰਾਂ ਬਾਰਡਰ ’ਤੇ ਬੈਰੀਕੇਡਿੰਗ ਕੋਲ ਨੰਗੇ ਧੜ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੇ ਆਗੂਆਂ ਜਗਜੀਤ ਸਿੰਘ ਡੱਲੇਵਾਲ ਤੇ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਮਿਲੇ ਅਧਿਕਾਰਾਂ ਦਾ ਘਾਣ ਕਰ ਰਹੀ ਹੈ। ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਅਤੇ ਮੁਕਤ ਵਪਾਰ ਸਮਝੌਤੇ ’ਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਸਬੰਧੀ 51 ਮੈਂਬਰੀ ਜਥਾ ਪੈਦਲ ਜੰਤਰ ਮੰਤਰ ’ਤੇ ਜਾ ਰਿਹਾ ਸੀ ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਰੋਕਣ ਲਈ ਰਾਹ ’ਚ ਹਾਈਵੇਅ ’ਤੇ ਕੰਧਾਂ ਉਸਾਰ ਦਿੱਤੀਆਂ। ਪੁਲੀਸ ਰੋਕਾਂ ਤੋਂ ਸਿੱਧ ਹੁੰਦਾ ਹੈ ਕਿ ਕੇਂਦਰ ਸਰਕਾਰ ਨੂੰ ਟਰੈਕਟਰਾਂ-ਟਰਾਲੀਆਂ ਤੋਂ ਨਹੀਂ, ਕਿਸਾਨਾਂ ਤੋਂ ਹੀ ਦਿੱਕਤ ਹੈ। ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਜੇ ਲਾਗੂ ਹੁੰਦਾ ਹੈ ਤਾਂ ਫਿਰ ਕਿਸਾਨਾਂ ਦੇ ਧੜ ਦੇ ਉੱਪਰ ਕੱਪੜਾ ਹੀ ਨਹੀਂ ਰਹੇਗਾ। ਸਮਝੌਤੇ ਦੇ ਹਰ ਵਰਗ ’ਤੇ ਮਾਰੂ ਅਸਰ ਪੈਣਗੇ। ਕੇਂਦਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ 20 ਅਗਸਤ ਨੂੰ ਪੁਤਲੇ ਫੂਕੇ ਮੁਜ਼ਾਹਰੇ ਕੀਤੇ ਜਾਣਗੇ।

Advertisement
Advertisement
×