ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰ ਵੱਲੋਂ ਪੰਜਾਬ ਖੁਰਾਕ ਸੁਰੱਖਿਆ ਐਕਟ ਤਹਿਤ ਰਾਸ਼ਨ ਲੈ ਰਹੇ ਕਿਸੇ ਵੀ ਲਾਭਪਾਤਰੀ ਦਾ ਨਾਮ ਨਾ ਕੱਟਣ ਦਾ ਦਾਅਵਾ

ਗਲਤ ਲਾਭਪਾਤਰੀਆਂ ਨੂੰ ਅਨਾਜ ਵੰਡ ਰੋਕਣ ਦੀ ਬਜਾਏ ਕੇਂਦਰ ’ਤੇ ਦੋਸ਼ ਲਾ ਰਹੀ ਹੈ ਪੰਜਾਬ ਸਰਕਾਰ: ਜੋਸ਼ੀ
Advertisement

ਕੇਂਦਰ ਨੇ ਪੰਜਾਬ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਵਿਚੋਂ ਕਿਸੇ ਦਾ ਵੀ ਨਾਮ ਨਾ ਕੱਟਣ ਦਾ ਦਾਅਵਾ ਕੀਤਾ ਹੈ।

ਕੇਂਦਰ ਨੇ ਕਿਹਾ ਕਿ ਇਸ ਕਾਨੁੂੰਨ ਦੇ ਤਹਿਤ ਇੱਕ ਵੀ ਲਾਭਪਾਤਰੀ ਦਾ ਨਾਂਅ ਨਹੀਂ ਹਟਾਇਆ ਗਿਆ ਤੇ ਨਾ ਹੀ ਕੋਈ ਕੋਟਾ ਘੱਟ ਕੀਤਾ ਗਿਆ ਹੈ। ਕੇਂਦਰ ਵਲੋਂ ਸੂਬਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਨਿਰਧਾਰਤ ਮਾਪਦੰਡਾਂ ਦੇ ਆਧਾਰ ’ਤੇ ਲਾਭਪਾਤਰੀਆਂ ਦੀ ਦੁਬਾਰਾ ਜਾਂਚ ਕਰੇ ਤਾਂ ਜੋ ਯੋਗ ਦਾਅਵੇਦਾਰਾਂ ਨੂੰ ਲਾਭ ਮਿਲ ਸਕੇ।

Advertisement

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਨੁੂੰ ਕੇਂਦਰ ਤੋਂ ਰਿਪੋਰਟ ਮਿਲੀ ਹੈ, ਜਿਸ ਵਿੱਚ ਪੰਜਾਬ ਵਿੱਚ 8,02,493 ਰਾਸ਼ਨ ਕਾਰਡ ਹੋਲਡਰਾਂ ਦੇ ਨਾਮ ਹਟਾਉਣ ਦੀ ਗੱਲ ਕਹੀ ਸੀ ਕਿਉਂਕਿ ਉਹ ਯੋਗ ਨਹੀਂ ਹਨ।

ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦਾਅਵਿਆਂ ਨੁੂੰ ਸਾਫ ਤੌਰ ’ਤੇ ਰੱਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਝੂਠ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜੋਸ਼ੀ ਨੇ ਕਿਹਾ,“ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਕਿਸੇ ਵੀ ਲਾਭਪਾਤਰੀ ਦਾ ਨਾਮ ਹਟਾਉਣ ਲਈ ਕੋਈ ਨਿਰਦੇਸ਼ ਨਹੀਂ ਦਿੱਤੇ। ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) 2013 ਤਹਿਤ 1.41 ਕਰੋੜ ਗਰੀਬ ਲੋਕ ਅਨਾਜ ਪ੍ਰਾਪਤ ਕਰਨ ਦੇ ਹੱਕਦਾਰ ਹਨ ਅਤੇ ਕੇਂਦਰ ਇਨ੍ਹਾਂ ਸਾਰੇ ਲਾਭਪਾਤਰੀਆਂ ਲਈ ਅਨਾਜ ਅਲਾਟ ਕਰ ਰਿਹਾ ਹੈ।”

ਜੋਸ਼ੀ ਨੇ ਕਿਹਾ ਕਿ ਕੇਂਦਰ ਨੇ ਇੱਕ ਕਿਲੋ ਵੀ ਅਲਾਟਮੈਂਟ ਨਹੀਂ ਘਟਾਈ। ਕੇਂਦਰ ਨੇ ਅਪਰੈਲ 2023 ਵਿੱਚ ਸਾਰੇ ਰਾਜਾਂ ਨੂੰ NFSA ਅਧੀਨ ਸਾਰੇ ਲਾਭਪਾਤਰੀਆਂ ਲਈ ਈ-ਕੇਵਾਈਸੀ ਕਰਨ ਲਈ ਲਿਖਿਆ ਸੀ। ਆਖਰੀ ਮਿਤੀ ਜੂਨ 2025 ਸੀ ਅਤੇ ਪੰਜਾਬ ਸਰਕਾਰ ਨੇ 90 ਫੀਸਦ ਲਾਭਪਾਤਰੀਆਂ ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਹੈ।

ਕੇਂਦਰੀ ਮੰਤਰੀ ਨੇ ਕਿਹਾ,“ ਪੰਜਾਬ ਸਰਕਾਰ ਨੂੰ ਲਾਭਪਾਤਰੀਆਂ ਦੇ ਅੰਕੜਿਆਂ ਨੂੰ ਦਰੁਸਤ ਕਰਨਾ ਚਾਹੀਦਾ ਹੈ। ਜੋ ਲੋਕ ਯੋਗ ਨਹੀਂ ਹਨ ਉਨ੍ਹਾਂ ਦੇ ਨਾਮ ਹਟਾਏ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਯੋਗ ਗਰੀਬਾਂ ਦੇ ਨਾਮ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ ਜਿਨ੍ਹਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ। ਗਲਤ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਰੋਕਣ ਦੀ ਬਜਾਏ ਪੰਜਾਬ ਸਰਕਾਰ ਕੇਂਦਰ ’ਤੇ ਦੋਸ਼ ਲਗਾ ਰਹੀ ਹੈ।

Advertisement
Tags :
BeneficiaryCM Bhagwant Singh MannPunjab CM Bhagwant MannPunjab Food Security Act