ਕੇਂਦਰ ਹੜ੍ਹ ਪੀੜਤਾਂ ਦੀ ਸਾਰ ਲਵੇ: ਗੜਗੱਜ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਪੰਜਾਬ ਅਤੇ ਹੜ੍ਹ ਪੀੜਤ ਲੋਕਾਂ ਅਤੇ ਇਲਾਕਿਆਂ ਦੀ ਸਾਰ ਲੈਣੀ ਚਾਹੀਦੀ ਹੈ। ਉਹ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਹੜ੍ਹ ਪੀੜਤ ਲੋਕਾਂ ਨੂੰ...
Advertisement
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਪੰਜਾਬ ਅਤੇ ਹੜ੍ਹ ਪੀੜਤ ਲੋਕਾਂ ਅਤੇ ਇਲਾਕਿਆਂ ਦੀ ਸਾਰ ਲੈਣੀ ਚਾਹੀਦੀ ਹੈ। ਉਹ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਹੜ੍ਹ ਪੀੜਤ ਲੋਕਾਂ ਨੂੰ ਮਿਲਣ ਲਈ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰ ਰਹੇ ਸਨ। ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਹੜ੍ਹਾਂ ਤੋਂ ਪੀੜਤ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੇ ਪੱਧਰ ’ਤੇ ਰਾਹਤ ਅਤੇ ਮੁੜ ਵਸੇਬੇ ਲਈ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਹੈ ਕਿ ਆਏ ਹੜ੍ਹਾਂ ਦੇ ਮਾਮਲੇ ਦੀ ਜਾਂਚ ਵੀ ਹੋਣੀ ਚਾਹੀਦੀ ਹੈ।
Advertisement
Advertisement