ਜੋਗਿੰਦਰ ਸਿੰਘ ਮਾਨ
ਮਾਨਸਾ 4 ਅਪਰੈਲ
ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਉੱਤੇ ਬੀਤੇ ਦਿਨੀਂ ਲੰਬੀ ਵਿਚ ਕੀਤੇ ਗਏ ਲਾਠੀਚਾਰਜ ਉਪਰੰਤ ਡਿਪਟੀ ਕਮਿਸ਼ਨਰ ਤੇ ਡੀ ਐਸ ਪੀ ’ਤੇ ਕਾਰਵਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਈਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨਾਲ਼ ਮਸਲੇ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਅਪਰੈਲ ਨੂੰ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ’ਤੇ ਬਾਅਦ ਦੁਪਹਿਰ 2 ਵਜੇ ਮੀਟਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਦੋਹਾਂ ਜਥੇਬੰਦੀਆਂ ਦੇ ਜਨਰਲ ਸਕੱਤਰਾਂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਵੱਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ।