ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁੱਖ ਮੰਤਰੀ ਨੇ ਮੋਟਰ ’ਤੇ ਬੈਠ ਕੇ ਕਿਸਾਨਾਂ ਨਾਲ ਮਸਲੇ ਵਿਚਾਰੇ

ਤਿੰਨ ਪਿੰਡਾਂ ਦੀ 300 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੇਣ ਦਾ ਕੀਤਾ ਐਲਾਨ
ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਅਚਾਨਕ ਪਿੰਡ ਉਟਾਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਖੇਤਾਂ ਵਿੱਚ ਮੰਜੇ ’ਤੇ ਬੈਠ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਨਾਲ ਅਹਿਮ ਮਸਲੇ ਵਿਚਾਰੇ। ਇਸ ਦੌਰਾਨ ਮੁੱਖ ਮੰਤਰੀ ਨੇ ਪਿੰਡ ਬੌਂਦਲੀ, ਬੌਂਦਲ ਅਤੇ ਦਿਆਲਪੁਰ ਵਿੱਚ 300 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਵੱਲੋਂ ਪਿੰਡਾਂ ਦਾ ਅਚਨਚੇਤ ਦੌਰਾ ਕਰਨ ’ਤੇ ਇੱਥੋਂ ਦੇ ਕਿਸਾਨ ਹੈਰਾਨ ਸਨ। ਪਿੰਡ ਵਾਸੀਆਂ ਨੇ ਇਸ ਨੂੰ ਇਤਿਹਾਸਕ ਪਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦਾ ਮੁੱਖ ਮੰਤਰੀ ਅਹਿਮ ਮਸਲਿਆਂ ’ਤੇ ਚਰਚਾ ਕਰਨ ਲਈ ਖ਼ੁਦ ਉਨ੍ਹਾਂ ਦੇ ਪਿੰਡ ਆਇਆ ਹੈ। ਕਿਸਾਨਾਂ ਵਿੱਚ ਅਵਤਾਰ ਸਿੰਘ ਉਟਾਲਾਂ ਅਤੇ ਮੇਹਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਕੋਲ ਆਇਆ ਤੇ ਉਨ੍ਹਾਂ ਦੇ ਖੇਤਾਂ ਵਿੱਚ ਮੋਟਰ ’ਤੇ ਮੰਜੇ 'ਤੇ ਬੈਠ ਕੇ ਉਨ੍ਹਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। ਪਿੰਡ ਵਾਸੀਆਂ ਨੇ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ’ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਹਿਰੀ ਪਾਣੀ ਨਾਲ ਝੋਨੇ ਦੀ ਖੇਤੀ ਹੋਈ ਹੈ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਕਾਰਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ।

 

Advertisement

Advertisement