DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਨੇ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੁਰਾਣੀਆਂ ਸਰਕਾਰਾਂ ’ਤੇ ਸਰਕਾਰੀ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਵੇਚਣ ਦਾ ਦੋਸ਼
  • fb
  • twitter
  • whatsapp
  • whatsapp
featured-img featured-img
ਨੌਜਵਾਨ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 25 ਨਵੰਬਰ

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਟੈਗੋਰ ਥੀਏਟਰ ਵਿੱਚ ਪੀਐੱਸਪੀਸੀਐੱਲ ਵਿੱਚ ਨਵ ਨਿਯੁਕਤ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਅੱਜ ਤੱਕ ਪੰਜਾਬ ਵਿੱਚ ਸਰਕਾਰੀ ਜ਼ਮੀਨਾਂ ਨੂੰ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਹੀ ਹੈ, ਜਦੋਂ ਕਿ ‘ਆਪ’ ਨੇ ਖਰੀਦਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਕੁਝ ਮਹੀਨਿਆਂ ਬਾਅਦ ਹੀ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕਰਵਾ ਦਿੱਤੀ ਸੀ। ਇਸ ਤੋਂ ਇਲਾਵਾ ‘ਆਪ’ ਸਰਕਾਰ ਨੇ ਇੱਕ ਨਿੱਜੀ ਕੰਪਨੀ ਜੀਵੀਕੇ ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਸਿਰਫ਼ 1080 ਕਰੋੜ ਰੁਪਏ ਵਿੱਚ ਖਰੀਦ ਕੇ ਇਤਿਹਾਸ ਰਚਿਆ ਸੀ। ਸ੍ਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ ਤੋਂ ਨਿਰਾਸ਼ ਹੋ ਕੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਸੀ, ਪਰ ਹੁਣ ਪੰਜਾਬ ਦੇ ਨੌਜਵਾਨਾਂ ਨੇ ਵਤਨ ਵਾਪਸੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਦੇ 32 ਮਹੀਨਿਆਂ ਦੇ ਕਾਰਜਕਾਲ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਜੋ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉੱਤਰ ਕਾਟੋ ਮੈਂ ਚੜ੍ਹਾਂ’ ਵਾਂਗ ਵਾਰ-ਵਾਰ ਸੱਤਾ ਸੁਖ ਭੋਗਦੀਆਂ ਸਨ। ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਨੂੰ ਪੂਰੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਅਤੇ ਹੋਰਨਾਂ ਪਤਵੰਤਿਆਂ ਦਾ ਸਵਾਗਤ ਕੀਤਾ।

ਬੇਰੁਜ਼ਗਾਰਾਂ ਦੇ ਸੰਘਰਸ਼ ਨੂੰ ਪਿਆ ਬੂਰ

ਪਟਿਆਲਾ (ਸਰਬਜੀਤ ਸਿੰਘ ਭੰਗੂ):

ਸਹਾਇਕ ਲਾਈਨਮੈਨਾਂ ਵਜੋਂ ਨੌਕਰੀ ਹਾਸਲ ਕਰਨ ਲਈ ਤਕਰੀਬਨ ਦੋ ਸਾਲਾਂ ਤੋਂ ਜੱਦੋ ਜਹਿਦ ਕਰਦੇ ਆ ਰਹੇ ਅਪ੍ਰੈਂਟਿਸਸ਼ਿਪ ਪਾਸ ਬੇਰੁਜ਼ਗਾਰ ਨੌਜਵਾਨਾਂ ਦੇ ਸੰਘਰਸ਼ ਨੂੰ ਅੱਜ ਆਖਰ ਬੂਰ ਪੈ ਗਿਆ। ਅੱੱਜ ਇੱਕ ਹਜ਼ਾਰ ਤੋਂ ਵੀ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹਾਇਕ ਲਾਈਨਮੈਂਨਾ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ। ਜ਼ਿਕਰਯੋਗ ਹੈ ਕਿ ਇਨ੍ਹਾਂ ਬੇਰੁਜ਼ਗਾਰਾਂ ਨੇ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਾਸੀ ਕੰਵਲਦੀਪ ਸਿੰਘ ਸਮਾਣਾ ਦੀ ਅਗਵਾਈ ਹੇਠ ਬਣਾਈ ‘ਅਪ੍ਰੈਂਟਿਸਸ਼ਿਪ ਪਾਸ ਬੇਰੁਜ਼ਗਾਰ ਸਹਾਇਕ ਲਾਈਨਮੈਨ ਯੂਨੀਅਨ’ ਦੇ ਬੈਨਰ ਹੇਠ ਕਰੀਬ ਦੋ ਸਾਲ ਭਾਰੀ ਜੱਦੋ ਜਹਿਦ ਕੀਤੀ। ਇਸ ਦੌਰਾਨ ਇਨ੍ਹਾਂ ਵੱਲੋਂ ਪਾਵਰਕੌਮ ਦੇ ਪਟਿਆਲਾ ਸਥਿਤ ਮੁੱਖ ਦਫਤਰ ਅੱਗੇ ਅਨੇਕਾਂ ਹੀ ਰਾਤਾਂ ਬਿਤਾਈਆਂ। ਇਸ ਤੋਂ ਇਲਾਵਾ ਅਨੇਕਾਂ ਵਾਰ ਧਰਨੇ ਤੇ ਮੁਜ਼ਾਹਰੇ ਦਿੱਤੇ। ਯੂਨੀਅਨ ਦੇ ਪ੍ਰਧਾਨ ਕੰਵਰਦੀਪ ਸਿੰਘ ਸਮਾਣਾ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਇਸ ਸਬੰਧੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

Advertisement
×